23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨਿਰਮਲ ਭੇਖ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ 10 ਨਵੰਬਰ ਨੂੰ

Ad Position 21
No active advertisement
ਮੀਟਿੰਗ ਦੌਰਾਨ ਨਿਰਮਲ ਭੇਖ ਦੇ ਸਮੂਹ ਸੰਤ ਮਹਾਂਪੁਰਸ਼ ਖੜ੍ਹੇ ਦਿਖਾਈ ਦੇ ਰਹੇ ਹਨ | ਤਸਵੀਰ. ਵਾਲੀਆ <br/> 20-10-2025
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਮੂਹ ਨਿਰਮਲ ਭੇਖ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਜਿਸ ਸਬੰਧੀ ਨਿਰਮਲ ਭੇਖ ਦੀ ਇੱਕ ਜ਼ਰੂਰੀ ਮੀਟਿੰਗ ਨਿਰਮਲ ਕੁਟੀਆ ਕਿਲ੍ਹਾ ਬਰੂਨ ਛੋਟਾ ਬਜਵਾੜਾ ਸੰਤ ਮਹਾਂਵੀਰ ਸਿੰਘ ਵਿਖੇ ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲਿਆਂ ਦੀ ਪ੍ਰਧਾਨਗੀ ਅਤੇ ਸੰਤ ਬਾਬਾ ਅਮਰਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਹੋਈ | ਜਿਸ ਵਿਚ ਅਲੌਕਿਕ ਨਗਰ ਕੀਰਤਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਗੁਰਚਰਨ ਸਿੰਘ ਪੰਡਵਾ ਅਤੇ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ ਤਪ ਅਸਥਾਨ ਬ੍ਰਹਮ ਗਿਆਨੀ 108 ਸੰਤ ਬਾਬਾ ਜਵਾਲਾ ਸਿੰਘ ਜੀ ਡੇਰਾ ਸੰਤਗੜ੍ਹ ਹਰਖੋਵਾਲ ਤੋਂ ਗੁਰਦੁਆਰਾ ਸੀਸਗੰਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨਗਰ ਕੀਰਤਨ ਸਜਾਉਣ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਆਰੰਭ ਹੋਵੇਗਾ | ਨਗਰ ਕੀਰਤਨ ਵਿਚ ਸੰਤ ਮਹਾਂਪੁਰਸ਼ ਆਪੋ ਆਪਣੇ ਵਾਹਨਾਂ ਤੇ ਵੱਧ ਤੋਂ ਵੱਧ ਸੰਗਤਾਂ ਨਾਲ ਹਾਜ਼ਰੀ ਭਰਨਗੇ | ਨਗਰ ਕੀਰਤਨ ਦੇ ਰੂਟ ਵਿਚ ਆਉਣ ਵਾਲੇ ਸੰਬੰਧਿਤ ਨਿਰਮਲ ਡੇਰੇ ਨਗਰ ਕੀਰਤਨ ਦਾ ਸਵਾਗਤ ਕਰਨਗੇ | ਇਹ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਮੂਹ ਨਿਰਮਲ ਭੇਖ ਵੱਲੋਂ ਸਜਾਇਆ ਜਾਵੇਗਾ | ਇਸ ਮੌਕੇ ਸਮੂਹ ਸੰਤਾਂ ਮਹਾਂਪੁਰਸ਼ਾਂ ਨੇ ਗੱਲ ਤੇ ਜ਼ੋਰ ਦਿੱਤਾ ਕਿ ਗੁਰਬਾਣੀ ਦੇ ਸ਼ੁੱਧ ਉਚਾਰਨ ਅਤੇ ਪ੍ਰਚਾਰ ਪ੍ਰਸਾਰ ਸਬੰਧੀ ਵੱਧ ਤੋਂ ਵੱਧ ਯਤਨ ਕੀਤੇ ਜਾਣ ਤੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਸ਼ਤਾਬਦੀ ਸਮਾਗਮਾਂ ਵਿਚ ਅਤੇ ਨਗਰ ਕੀਰਤਨਾਂ ਵਿਚ ਸ਼ਾਮਿਲ ਹੋਣ ਤੇ ਆਪਣੇ ਬੱਚਿਆਂ ਨੂੰ ਗੁਰਮਤਿ ਦੇ ਧਾਰਨੀ ਬਣਾਉਣ | ਇਸ ਮੌਕੇ ਸੰਤ ਪ੍ਰੀਤਮ ਸਿੰਘ ਡੁਮੇਲੀ, ਮਹੰਤ ਤਰਲੋਚਨ ਸਿੰਘ, ਡੇਰਾ ਵਿਰਕਤ ਬਾਬਾ ਬਲਵੀਰ ਸਿੰਘ, ਸੰਤ ਸੁਰਜੀਤ ਸਿੰਘ, ਸੰਤ ਤਰਸੇਮ ਸਿੰਘ ਨਿਰਮਲ ਕੁਟੀਆ ਜੌਹਲਾ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਇੰਦਰਜੀਤ ਸਿੰਘ, ਸੰਤ ਹਰਜਿੰਦਰ ਸਿੰਘ ਅਟਾਰੀ, ਸੰਤ ਅਜੀਤ ਸਿੰਘ, ਸੰਤ ਅਸ਼ੋਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਰਮਲ ਭੇਖ ਦੇ ਸਮੂਹ ਸੰਤ ਮਹਾਂਪੁਰਸ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਐੱਸ.ਸੀ. ਵਿੰਗ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ 7 ਤੇ 8 ਨਵੰਬਰ ਨੂੰ <br/>...
Ad Position 24