ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ, ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮਹਾਨ ਵਿਦਵਾਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 23 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਮੇਂ 21 ਤਰੀਕ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 23 ਤਰੀਕ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਮੌਕੇ ਚਾਹ, ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ,ਦਇਆ ਸਿੰਘ, ਮਨਜੀਤ ਸਿੰਘ, ਸਰਗੁਣ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ ਆਦਿ ਹਾਜ਼ਰ ਸਨ |