23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਦਿਹਾਂਤ, ਅੰਤਿਮ ਸੰਸਕਾਰ ਭਲਕੇ <br/>

Ad Position 21
No active advertisement
ਅਜੀਤ ਡੈਸਕ 20-10-2025
ਕਪੂਰਥਲਾ, 19 ਅਕਤੂਬਰ (ਸਡਾਨਾ)-ਡਾ. ਅਮਿਤੋਜ ਸਿੰਘ ਮੁਲਤਾਨੀ ਦੇ ਪਿਤਾ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ (82) ਤੇ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਸਵੇਰੇ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਆਪਣੇ ਰਾਜਨੀਤਿਕ ਸਫ਼ਰ ਦੌਰਾਨ ਉਹ ਹਲਕੇ ਦੇ ਲੋਕਾਂ ਨਾਲ ਬਹੁਤ ਮਿਲਵਰਤਨ ਵਾਲੇ ਸੁਭਾਅ ਵਿਚ ਵਿਚਰਦੇ ਰਹੇ ਤੇ ਹਰ ਦੁੱਖ ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹਦੇ ਸਨ | ਅੱਜ ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਮੁਲਤਾਨੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਅੰਤਿਮ ਸਸਕਾਰ 21 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਗਰੀਨ ਦੀਵਾਲੀ ਮਨਾਉਣਾ ਹਰ ਨਾਗਰਿਕ ਦਾ ਫਰਜ਼-ਐਡਵੋਕੇਟ ਧੰਜੂ <br/> ਅਗਲੀ ਖ਼ਬਰ ਘਰਾਂ ਤੋਂ ਦੂਰ ਡਿਊਟੀਆਂ 'ਤੇ ਜਾਂਦੇ ਅਧਿਆਪਕ ਹੋ ਰਹੇ ਹਨ ਹਾਦਸਿਆਂ ਦਾ ਸ਼ਿਕਾਰ-ਡੀ.ਟੀ.ਐਫ. <br/>
Ad Position 24