ਫਗਵਾੜਾ, 31 ਅਕਤੂਬਰ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਉਰਫ਼ ਅੰਜੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੁੰਨੜਾ ਰਾਜਪੂਤਾ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਗੈਂਬਲਿੰਗ ਐਕਟ ਤਹਿਤ ਕੀਤਾ ਹੈ | ਐੱਸ.ਐਚ.ਓ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਰਤਨਪੁਰਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਭਲਵਾਨਾ ਦੀ ਡੇਅਰੀ ਨਜ਼ਦੀਕ ਦੜਾ ਸੱਟਾ ਲਗਾਉਣ ਦਾ ਧੰਦਾ ਕਰ ਰਿਹਾ ਹੈ |