08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਗਰ ਕੀਰਤਨ ਮੌਕੇ ਬਲਾਕ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਕੀਤੀ ਜਾਵੇ -ਜਥੇਬੰਦੀਆਂ

Ad Position 21
No active advertisement
ਅਜੀਤ ਡੈਸਕ 01-11-2025
ਸੁਲਤਾਨਪੁਰ ਲੋਧੀ, 31 ਅਕਤੂਬਰ (ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ 4 ਨਵੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਜਿਸ ਵਿਚ ਦੁਨੀਆਂ ਭਰ ਤੋਂ ਸੰਗਤਾਂ ਸ਼ਾਮਿਲ ਹੁੰਦੀਆਂ ਹਨ ਪਰ ਉਸ ਦਿਨ ਸੁਲਤਾਨਪੁਰ ਲੋਧੀ ਬਲਾਕ ਦੇ ਸਕੂਲਾਂ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਦਫ਼ਤਰਾਂ ਵਿਚ ਛੁੱਟੀ ਨਾ ਹੋਣ ਕਰਕੇ ਬੱਚੇ ਅਤੇ ਮੁਲਾਜ਼ਮ ਇਸ ਮਹਾਨ ਨਗਰ ਕੀਰਤਨ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ਵਿਚ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਮਾਸਟਰ ਸੁਖਦੇਵ ਸਿੰਘ ਬੂਲਪੁਰ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਡੀ.ਟੀ.ਐਫ. ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਗੁਰੂ ਨਾਨਕ ਸੇਵਕ ਜਥੇ ਦੇ ਆਗੂ ਨਿਰਵੈਰ ਸਿੰਘ ਧਾਲੀਵਾਲ, ਨੰਬਰਦਾਰ ਸੁਰਿੰਦਰਪਾਲ ਸਿੰਘ, ਨੰਬਰਦਾਰ ਯੂਨੀਅਨ ਦੇ ਆਗੂ ਸਤਵਿੰਦਰ ਸਿੰਘ ਸੱਤਾ, ਨੰਬਰਦਾਰ ਲਹਿੰਬਰ ਸਿੰਘ, ਕਿਸਾਨ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ, ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦੇ ਆਗੂ ਕੰਵਲਨੈਨ ਸਿੰਘ ਕੇਨੀ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਨਵਜੀਤ ਸਿੰਘ ਜੌਲੀ,ਰਵੀ ਵਾਹੀ, ਹਰਜਿੰਦਰ ਸਿੰਘ ਢੋਟ, ਰਾਜਿੰਦਰ ਸਿੰਘ ਭੌਰ, ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ ਵਲਣੀ, ਐਮ ਕੇ ਸ਼ਰਮਾ, ਪੈਰੇਂਟਸ ਐਸੋਸੀਏਸ਼ਨ ਦੇ ਆਗੂ ਜਤਿੰਦਰ ਸੇਠੀ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਪਿ੍ੰਸੀਪਲ ਕਰਨੈਲ ਸਿੰਘ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਮਾਸਟਰ ਚਰਨ ਸਿੰਘ ਹੈਬਤਪੁਰ ਆਦਿ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਮੰਗ ਕੀਤੀ ਕਿ 4 ਨਵੰਬਰ ਨੂੰ ਬਲਾਕ ਸੁਲਤਾਨਪੁਰ ਲੋਧੀ ਦੇ ਸਕੂਲਾਂ ਵਿਚ ਪੂਰੇ ਦਿਨ ਦੀ ਛੁੱਟੀ ਕੀਤੀ ਜਾਵੇ ਤਾਂ ਬੱਚੇ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਇਸ ਨਗਰ ਕੀਰਤਨ ਵਿਚ ਸ਼ਾਮਲ ਹੋ ਸਕਣ | ਉਨ੍ਹਾਂ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ 1 ਨਵੰਬਰ ਨੂੰ ਨਗਰ ਕੀਰਤਨ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਕਪੂਰਥਲਾ ਪ੍ਰਸ਼ਾਸਨ ਇਸ ਪੱਖੋਂ ਕਿਉਂ ਅਣਜਾਣ ਹਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਪੁਲਿਸ ਪ੍ਰਸ਼ਾਸਨ ਵਲੋਂ ਮੈਰਾਥਨ ਦੌੜ ਕਰਵਾਈ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ 4 ਦਿਨ ਪਵਿੱਤਰ ਸ਼ਹਿਰ ਵਿਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰੇ ਪ੍ਰਸ਼ਾਸਨ-ਠੱਟਾ, ਕਾਲੇਵਾਲ
Ad Position 24