ਢਿਲਵਾਂ, 31 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ ਢਿਲਵਾਂ ਅਧੀਨ ਵੱਖ-ਵੱਖ ਥਾਵਾਂ 'ਤੇ ਸਿਹਤ ਸੁਪਰਵਾਈਜ਼ਰ ਵਲੋਂ ਆਮ ਲੋਕਾਂ ਨੂੰ ਡੇਂਗੂ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਡੇਂਗੂ ਇਕ ਖ਼ਤਰਨਾਕ ਬੁਖ਼ਾਰ ਹੈ ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ ਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਇਸ ਲਈ ਡੇਂਗੂ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਬਹੁਤ ਲੋੜ ਹੈ | ਇਸ ਮੌਕੇ ਬੀ.ਈ.ਈ ਮੋਨਿਕਾ ਨੇ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਘਰਾਂ ਤੇ ਆਲੇ ਦੁਆਲੇ ਮੱਛਰਾਂ ਦੇ ਪ੍ਰਜ਼ਨਨ ਸਥਾਨਾਂ ਨੂੰ ਨਸ਼ਟ ਕਰਨ | ਇਸ ਦੌਰਾਨ ਸਮੂਹ ਸਿਹਤ ਸੁਪਰਵਾਈਜ਼ਰ ਪ੍ਰਗਟ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਅਰੁਣ ਕੁਮਾਰ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਸਿਮਰਨਜੀਤ ਸਿੰਘ, ਸੰਜੀਵ ਕੁਮਾਰ, ਬਲਜਿੰਦਰ ਸਿੰਘ, ਗੁਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |