08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਏਕ ਨੂਰ ਵੈੱਲਫੇਅਰ ਸੁਸਾਇਟੀ ਵਲੋਂ ਨਡਾਲਾ ਕਾਲਜ 'ਚ ਪੜ੍ਹਦੀ ਲੋੜਵੰਦ ਵਿਦਿਆਰਥਣ ਦੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 01-11-2025
ਨਡਾਲਾ, 31 ਅਕਤੂਬਰ (ਰਘਬਿੰਦਰ ਸਿੰਘ)-ਸਥਾਨਕ ਏਕ ਨੂਰ ਵੈੱਲਫੇਅਰ ਸੁਸਾਇਟੀ ਨਡਾਲਾ ਨੇ ਪਹਿਲਕਦਮੀ ਕਰਦਿਆਂ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੀ ਲੋੜਵੰਦ ਤੇ ਹੋਣਹਾਰ ਵਿਦਿਆਰਥਣ ਦੀ ਪੂਰੇ ਸਾਲ ਦੀ ਫ਼ੀਸ ਅਦਾ ਕੀਤੀ ਗਈ |
99ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਅਹੁਦੇਦਾਰ ਡਾ. ਸੰਦੀਪ ਕੁਮਾਰ ਟੋਨੀ ਤੇ ਹੋਰਾਂ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਹੇਠ ਇਹ ਯਤਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਡਾਲਾ ਨਜ਼ਦੀਕੀ ਪਿੰਡ ਨਾਲ ਸਬੰਧਿਤ ਬੀ.ਏ. ਭਾਗ ਪਹਿਲੀ ਦੀ ਵਿਦਿਆਰਥਣ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ, ਇਸ ਲਈ ਐਨ.ਆਰ.ਆਈ. ਤੇ ਦਾਨੀ ਭਰਾਵਾਂ ਦੇ ਸਹਿਯੋਗ ਨਾਲ ਉਸ ਦੀ ਪੂਰੇ ਸਾਲ ਦੀ ਫ਼ੀਸ 25,000 ਰੁਪਏ ਦੀ ਰਕਮ ਕਾਲਜ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦਾ ਇੱਕ 21 ਸਾਲਾ ਭਰਾ ਇਸ ਸਮੇਂ ਭਿਆਨਕ ਬਿਮਾਰੀ ਕੈਂਸਰ ਨਾਲ ਪੀੜਤ ਹੈ ਤੇ ਪਿਤਾ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਤੇ ਇਲਾਜ ਦੋਵੇਂ ਚਲਾ ਰਹੇ ਹਨ | ਸੁਸਾਇਟੀ ਵੱਲੋਂ ਵਿਦਿਆਰਥਣ ਦੇ ਪਿਤਾ ਨੂੰ ਭਰੋਸਾ ਦਿਵਾਇਆ ਗਿਆ ਕਿ ਅੱਗੇ ਵੀ ਬੱਚਿਆਂ ਦੀ ਪੜ੍ਹਾਈ ਲਈ ਸੁਸਾਇਟੀ ਹਰ ਸਮੇਂ ਮਦਦ ਲਈ ਤਿਆਰ ਰਹੇਗੀ | ਇਸ ਮੌਕੇ ਕਾਲਜ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੇ ਵੀ ਸੁਸਾਇਟੀ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਉੱਘੇ ਸਿੱਖਿਆ ਸ਼ਾਸਤਰੀ ਡਾ. ਆਸਾ ਸਿੰਘ ਘੁੰਮਣ, ਐਮ.ਸੀ. ਸੰਦੀਪ ਸੈਣੀ, ਜਤਿੰਦਰ ਕੁਮਾਰ ਸਾਜਨ, ਜਗਜੀਤ ਸਿੰਘ ਲੈਬ ਵਾਲੇ, ਜਸਬੀਰ ਸਿੰਘ ਪੀ.ਟੀ., ਬਾਬਾ ਮੋਹਣ ਸਿੰਘ, ਗੁਰਦੀਪ ਸਿੰਘ ਕਲਸੀ, ਬਲਵਿੰਦਰ ਸਿੰਘ ਸਰਗੋਧੀਆ, ਹਰਜਿੰਦਰ ਪਾਲ ਜੋਸ਼ੀ, ਨਿੱਕਾ ਸਹੋਤਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਭੁਲੱਥ ਵਿਖੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਜ਼ਿਲ੍ਹਾ ਕਪੂਰਥਲਾ ਦੇ ਅੰਡਰ 16 ਲੜਕੇ ਲੜਕੀਆਂ ਦੇ ਵਾਲੀਬਾਲ ਟਰਾਇਲ 2 ਨਵੰਬਰ ਨੂੰ
Ad Position 24