08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਥਾਣਾ ਭੁਲੱਥ ਵਿਖੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 01-11-2025
ਭੁਲੱਥ, 31 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਵਿਦਿਆਰਥੀਆਂ ਲਈ ਥਾਣਾ ਮੁਖੀ ਰਣਜੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸੁਖਵਿੰਦਰ ਸਿੰਘ, ਏ.ਐੱਸ.ਆਈ. ਗੁਰਦੀਪ ਸਿੰਘ ਟਰੈਫ਼ਿਕ ਸਟਾਫ਼ ਸਬ ਡਵੀਜ਼ਨ ਭੁਲੱਥ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐੱਸ.ਐੱਚ.ਓ. ਭੁਲੱਥ ਰਣਜੀਤ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਸਬੰਧ ਵਿਚ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਟਰੈਫ਼ਿਕ ਪਾਲਣਾ ਦੇ ਨਿਯਮਾਂ ਬਾਰੇ, 18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਨਾ ਚਲਾਉਣ ਦੀ ਹਿਦਾਇਤ, ਦੋ ਪਹੀਆ ਵਾਹਨ ਚਲਾਉਣ ਸਮੇਂ ਲੜਕੇ ਤੇ ਲੜਕੀਆਂ ਨੂੰ ਹੈਲਮਟ ਪਾਉਣ ਬਾਰੇ ਜਾਗਰੂਕ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਏ.ਐੱਸ.ਆਈ. ਸੁਖਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਪਾਲਣਾ ਦੇ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਇਸ ਸੈਮੀਨਾਰ ਦੇ ਵਿਚ ਟਰੈਫ਼ਿਕ ਨਿਯਮ, ਸੜਕ ਸੁਰੱਖਿਆ ਆਦਿ ਨੂੰ ਮੁੱਖ ਰੱਖਦਿਆਂ ਹੋਇਆ ਸਕੂਲ ਦੇ ਮੁਖੀ ਜਗਤਾਰ ਸਿੰਘ ਨੇ ਵਿਦਿਆਰਥੀਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ | ਇਸ ਸਮੇਂ ਥਾਣਾ ਭਾਰਤ ਵਿਖੇ ਬੂਟੇ ਵੀ ਲਗਾਏ ਗਏ | ਇਸ ਮੌਕੇ 'ਤੇ ਹੋਰ ਸਕੂਲ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਚ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਏਕ ਨੂਰ ਵੈੱਲਫੇਅਰ ਸੁਸਾਇਟੀ ਵਲੋਂ ਨਡਾਲਾ ਕਾਲਜ 'ਚ ਪੜ੍ਹਦੀ ਲੋੜਵੰਦ ਵਿਦਿਆਰਥਣ ਦੀ ਆਰਥਿਕ ਮਦਦ
Ad Position 24