08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਚ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 01-11-2025
r 200 ਤੋਂ ਵੱਧ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਦੀ ਅੱਖਾਂ ਦੀ ਕੀਤੀ ਜਾਂਚ
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਨੈਸ਼ਨਲ ਆਈ ਕੇਅਰ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਸਕੂਲ ਦੇ 200 ਤੋਂ ਵੱਧ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਹੋਰ ਨੇੜਲੇ ਇਲਾਕੇ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤਕਸੀਮ ਕੀਤੀਆਂ | ਡਾਕਟਰਾਂ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਬਾਰੇ ਜਾਗਰੂਕ ਕਰਦਿਆਂ ਅੱਖਾਂ ਦੀ ਸੁਰੱਖਿਆ ਤੇ ਸਿਹਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਸਹਾਈ ਸਾਬਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਮੋਬਾਈਲ ਅਤੇ ਕੰਪਿਊਟਰ ਦੀ ਵੱਧ ਵਰਤੋਂ ਕਾਰਨ ਅੱਖਾਂ ਦੀ ਸਮੱਸਿਆ ਆਮ ਹੋ ਗਈਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਇਲਾਵਾ ਆਪਣੀ ਸਿਹਤ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕੈਂਪ ਵਿਚ ਸ਼ਾਮਲ ਹੋਏ ਨੈਸ਼ਨਲ ਆਈ ਕੇਅਰ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦਾ ਵੀ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ 4 ਤੇ 5 ਨਵੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਬੰਦ ਰਹੇਗੀ-ਆੜ੍ਹਤੀ ਆਗੂ ਅਗਲੀ ਖ਼ਬਰ ਥਾਣਾ ਭੁਲੱਥ ਵਿਖੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ
Ad Position 24