ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਕਰਵਾਏ ਜਾ ਰਹੇ 34ਵੇਂ ਮੇਲਾ ਗਦਰੀ ਬਾਬਿਆਂ ਵਿਚ ਦੇਸ਼ ਭਗਤਾਂ ਸਬੰਧੀ ਕਰਵਾਏ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਪਰਮਵੀਰ ਸਿੰਘ, ਵੀਹਾ ਕੁਮਾਰੀ ਤੇ ਖ਼ੁਸ਼ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀ ਨਿਤੀਸ਼ ਕਾਂਤ ਨੇ ਪੋਰਟਰੇਟ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ 6ਵੀਂ ਜਮਾਤ ਦੇ ਵਿਦਿਆਰਥੀ ਸਿਧਾਰਥ ਨੇ ਡਰਾਇੰਗ ਮੁਕਾਬਲੇ ਵਿਚ ਹੌਂਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੱਥੇ ਵਰਨਣਯੋਗ ਹੈ ਕਿ ਕੁਇਜ਼ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਸੀ |