08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਯਾਤਰਾ 21 ਨਵੰਬਰ ਨੂੰ ਕਪੂਰਥਲਾ ਪੁੱਜੇਗੀ-ਅਮਿਤ ਕੁਮਾਰ ਪੰਚਾਲ

Ad Position 21
No active advertisement
ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਯਾਤਰਾ ਕਪੂਰਥਲਾ ਪੁੱਜੇਗੀ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਦੀ ਮੌਜੂਦਗੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਾਤਰਾ ਸਬੰਧੀ ਕੀਤੀ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਹ ਯਾਤਰਾ 21 ਨਵੰਬਰ ਨੂੰ ਗੋਇੰਦਵਾਲ ਸਾਹਿਬ ਤੋਂ ਹੁੰਦੀ ਹੋਈ ਮੁੰਡੀ ਮੋੜ, ਉੱਚਾ, ਪ੍ਰਵੇਜ਼ ਨਗਰ ਤੇ ਕਪੂਰਥਲਾ ਤੋਂ ਕਰਤਾਰਪੁਰ ਰਾਹੀਂ ਜਲੰਧਰ ਵਿਚ ਦਾਖਲ ਹੋਵੇਗੀ ਤੇ 22 ਨਵੰਬਰ ਯਾਤਰਾ ਜਲੰਧਰ ਤੋਂ ਫਗਵਾੜਾ ਹੁੰਦੀ ਹੋਈ ਬੰਗਾ ਲਈ ਰਵਾਨਾ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਯਾਤਰਾ ਦਾ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਜਾਵੇਗਾ ਉੱਥੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਮੁੰਡੀ ਮੋੜ ਵਿਖੇ ਇਸ ਯਾਤਰਾ ਨੂੰ ਸਲਾਮੀ ਦਿੱਤੀ ਜਾਵੇਗੀ | ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਯਾਤਰਾ ਵਿਚ ਸ਼ਾਮਲ ਸੰਗਤਾਂ ਲਈ ਉੱਚਾ, ਮੁੰਡੀ, ਮੋੜ, ਪ੍ਰਵੇਜ਼ ਨਗਰ ਤੇ ਕਪੂਰਥਲਾ ਬੱਸ ਸਟੈਂਡ 'ਤੇ ਲੰਗਰਾਂ ਦਾ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਯਾਤਰਾ ਨੂੰ ਮੁੱਖ ਰੱਖਦਿਆਂ ਸੁਰੱਖਿਆ ਤੇ ਪਾਰਕ ਦੇ ਪ੍ਰਬੰਧ ਮੁਕੰਮਲ ਬਣਾਉਣ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਯਾਤਰਾ ਦੇ ਰੂਟ 'ਤੇ ਸੜਕ ਦੀ ਮੁਰੰਮਤ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਤੇ ਸਿਹਤ ਵਿਭਾਗ ਨੂੰ ਯਾਤਰਾ ਮੌਕੇ ਮੈਡੀਕਲ ਟੀਮਾਂ ਤੇ ਐਂਬੂਲੈਂਸ ਟੀਮਾਂ ਤਾਇਨਾਤ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਸਾਰੇ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ 14 ਨਵੰਬਰ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ | ਉਨ੍ਹਾਂ ਸੰਗਤਾਂ ਦੀ ਸਹੂਲਤ ਲਈ ਸਟੇਡੀਅਮ ਵਿਚ ਮੋਬਾਈਲ ਮੈਡੀਕਲ ਟੀਮਾਂ ਤੇ ਆਰਜ਼ੀ ਪਖਾਨੇ ਦੀ ਵਿਵਸਥਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 2 ਨਵੰਬਰ ਨੂੰ ਤਰਨ ਤਾਰਨ ਵਿਖੇ ਵਿਸ਼ਾਲ ਝੰਡਾ ਮਾਰਚ ਹੋਵੇਗਾ-ਗੌਰਮਿੰਟ ਟੀਚਰਜ਼ ਯੂਨੀਅਨ...
Ad Position 24