ਕਪੂਰਥਲਾ, 31 ਅਕਤੂਬਰ (ਸਡਾਨਾ)-ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਜੇਸ਼ ਵਾਸੀ ਡੈਣਵਿੰਡ ਨੇ ਦੱਸਿਆ ਕਿ ਕਥਿਤ ਦੋਸ਼ ਦਵਿੰਦਰ ਸਿੰਘ ਵਾਸੀ ਵਡਾਲਾ ਕਲੋਨੀ ਨੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਕਰੀਬ 1 ਲੱਖ 75 ਹਜ਼ਾਰ ਰੁਪਏ ਲੈ ਲਏ | ਮਾਮਲੇ ਦੀ ਜਾਂਚ ਡੀ.ਐਸ.ਪੀ. ਪੀ.ਪੀ.ਆਈ. ਵਲੋਂ ਕੀਤੀ ਗਈ ਤੇ ਦੋਸ਼ ਸਹੀ ਪਾਏ ਜਾਣ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀ ਦਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐੱਸ.ਪੀ. ਸਬ ਡਵੀਜ਼ਨ ਵਲੋਂ ਕੀਤੀ ਜਾ ਰਹੀ ਹੈ |