ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025, ਡੀ.ਏ.ਪੀ. ਖਾਦ ਦੀ ਘਾਟ, ਗੰਨੇ ਦੀ ਬਕਾਇਆ ਰਕਮ ਜਾਰੀ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 4 ਨਵੰਬਰ ਨੂੰ 11:30 ਵਜੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਜਿੰਦਰ ਸਿੰਘ ਰਾਣਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁੱਜਣ ਦੀ ਅਪੀਲ ਕੀਤੀ |