ਫਗਵਾੜਾ, 31 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ, 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਣਜੀਤ ਕੌਰ ਪਤਨੀ ਸਤਨਾਮ ਚੰਦ ਵਾਸੀ ਪਿੰਡ ਖੇੜਾ ਕਾਲੋਨੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਲੜਕੇ ਕਮਲਜੀਤ ਨੂੰ ਵਿਦੇਸ਼ ਇੰਗਲੈਂਡ 5 ਸਾਲ ਦੇ ਵਰਕ ਪਰਮਿਟ ਵੀਜ਼ਾ, ਪਰ ਭੇਜਣ ਦੇ ਨਾਮ 'ਤੇ 1 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ | ਜਿਸ ਸਬੰਧ 'ਚ ਪੁਲਿਸ ਨੇ ਬਲਬੀਰ ਰਾਮ ਪੁੱਤਰ ਭਜਨ ਰਾਮ ਖ਼ਿਲਾਫ਼ ਕੇਸ ਦਰਜ ਕੀਤਾ ਹੈ |