07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਦੇ ਹਿੱਤ ਵਿਚ ਅਹਿਮ ਫ਼ੈਸਲੇ ਲਏ-ਗੁਰਪਾਲ ਸਿੰਘ ਇੰਡੀਅਨ

Ad Position 21
No active advertisement
ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇ ਹਲਕੇ ਦੇ ਹੋਰ ਕਈ ਮੁੱਦਿਆਂ ਬਾਰੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਅਗਵਾਈ ਵਾਲੀ ਸਰਕਾਰ ਨੇ ਪੰਜਾਬੀਆਂ ਦੇ ਹਿੱਤ ਵਿਚ ਅਹਿਮ ਫ਼ੈਸਲੇ ਲਏ ਹਨ ਤੇ ਰਾਜ ਨੂੰ ਤਰੱਕੀ ਦੇ ਲੀਹਾਂ 'ਤੇ ਤੋਰਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਤੋਂ ਲੋਕ ਸੰਤੁਸ਼ਟ ਹਨ | ਉਨ੍ਹਾਂ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਿਆ ਤੇ ਸਰਕਾਰ ਦੇ ਇਸ ਫ਼ੈਸਲੇ ਦਾ ਹਰ ਵਰਗ ਦੇ ਲੋਕਾਂ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਤੇ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਨਿਰੰਤਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਆਪ ਦੇ ਸੂਬਾਈ ਆਗੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੂਰਨ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਕੱਢੀ ਏਕਤਾ ਦੌੜ ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ 'ਤੇ ਆਰ.ਸੀ.ਐਫ. ਵਿਚ ਕੱਢੀ ਗਈ ਏਕਤਾ ਦੌੜ
Ad Position 24