06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਜਪਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਕੱਢੀ ਏਕਤਾ ਦੌੜ

Ad Position 21
No active advertisement
ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਭਰਤ ਰਤਨ ਤੇ ਲੋਹਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਦੇ ਸਬੰਧ ਵਿਚ ਸਥਾਨਕ ਮਣੀ ਮਹੇਸ਼ ਮੰਦਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ 'ਰਨ ਫਾਰ ਯੂਨਿਟੀ' ਏਕਤਾ ਦੌੜ ਕੱਢੀ ਗਈ ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਉਚੇਚੇ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਯੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ 150 ਰਿਆਸਤਾਂ ਨੂੰ ਇੱਕਜੁੱਟ ਕਰਕੇ ਭਾਰਤ ਨੂੰ ਇੱਕਜੁੱਟ ਕੀਤਾ | ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਤਾਕਤਾਂ ਦੇਸ਼ ਤੋੜਣ 'ਤੇ ਲੱਗੀਆਂ ਹੋਈਆਂ ਹਨ, ਇਸ ਲਈ ਨੌਜਵਾਨਾਂ ਨੂੰ ਇਨ੍ਹਾਂ ਤਾਕਤਾਂ ਤੋਂ ਸੁਚੇਤ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਸਰਦਾਰ ਪਟੇਲ ਰਾਸ਼ਟਰੀ ਏਕਤਾ ਦੇ ਨਿਰਮਾਤਾ ਸਨ, ਇਸ ਲਈ ਸਾਨੂੰ ਉਨ੍ਹਾਂ ਵਲੋਂ ਦੱਸੇ ਗਏ ਮਾਰਗ 'ਤੇ ਚੱਲ ਕੇ ਕੰਮ ਕਰਨਾ ਚਾਹੀਦਾ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵੀ ਸਰਦਾਰ ਵੱਲਭ ਭਾਈ ਪਟੇਲ ਵਲੋਂ ਕੀਤੇ ਗਏ ਕਾਰਜਾਂ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਉਹ ਆਜ਼ਾਦ ਭਾਰਤ ਦੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਭਾਰਤੀ ਸਿਵਲ ਸੇਵਾਵਾਂ ਦੀ ਮਹੱਤਤਾ ਨੂੰ ਸਮਝਿਆ ਤੇ ਉਨ੍ਹਾਂ ਦੀ ਨਿਰੰਤਰਤਾ ਨੂੰ ਭਾਰਤੀ ਸੰਘ ਲਈ ਜ਼ਰੂਰੀ ਦੱਸਿਆ | 'ਰਨ ਫਾਰ ਯੂਨਿਟੀ' ਸ੍ਰੀ ਮਨੀ ਮਹੇਸ਼ ਮੰਦਿਰ ਤੋਂ ਆਰੰਭ ਹੋ ਕੇ ਸ਼ਿਵ ਮੰਦਿਰ ਕਚਿਹਰੀ ਚੌਂਕ, ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ ਹੁੰਦੀ ਹੋਈ | ਜਲੋਖਾਨਾ ਚੌਕ ਵਿਚ ਸਮਾਪਤ ਹੋਈ, ਜਿੱਥੇ ਭਾਜਪਾ ਆਗੂਆਂ ਨੇ ਕਾਰਗਿਲ ਦੇ ਸ਼ਹੀਦ ਮਹਿੰਦਰ ਰਾਜ ਦੇ ਬੱੁਤ 'ਤੇ ਫ਼ੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
ਯਾਤਰਾ ਵਿਚ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ ਤੇ ਯੱਗ ਦੱਤ ਐਰੀ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਜ਼ਿਲ੍ਹੇ ਦੇ ਮੀਤ ਪ੍ਰਧਾਨ ਅਸ਼ਵਨੀ ਤੁਲੀ, ਭਾਜਪਾ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਭਾਜਪਾ ਦੇ ਸੋਸ਼ਲ ਮੀਡੀਆ ਸੈੱਲ ਦੇ ਕਨਵੀਨਰ ਵਿੱਕੀ ਗੁਜਰਾਲ, ਅਸ਼ੋਕ ਮਾਹਲਾ, ਮੰਡਲ ਪ੍ਰਧਾਨ ਬਲਵੰਤ ਸਿੰਘ ਬੂਟਾਂ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਕਮਲਜੀਤ ਪ੍ਰਭਾਕਰ, ਮਨਵੀਰ ਸਿੰਘ, ਮੰਧੇਰ ਸਿੰਘ, ਮਧੂ ਸੂਦ, ਆਭਾ ਆਨੰਦ, ਸੁਨੀਲ ਅਰੋੜਾ ਤੋਂ ਇਲਾਵਾ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਤਿਰੰਗੇ ਝੰਡੇ ਲੈ ਕੇ ਸ਼ਮੂਲੀਅਤ ਕੀਤੀ | ਇਸਤੋਂ ਪਹਿਲਾਂ ਮਨੀ ਮਹੇਸ਼ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਦੇ ਵਿਦਿਆਰਥੀਆਂ ਵਲੋਂ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਦੇ ਹਿੱਤ ਵਿਚ ਅਹਿਮ ਫ਼ੈਸਲੇ ਲਏ-ਗੁਰਪਾਲ ਸਿੰਘ ਇੰਡੀਅਨ
Ad Position 24
No active advertisement