06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਰਕਾਰੀ ਕਾਲਜ ਭੁਲੱਥ ਦੇ ਵਿਦਿਆਰਥੀਆਂ ਵਲੋਂ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 01-11-2025
ਭੁਲੱਥ, 31 ਅਕਤੂਬਰ (ਮਨਜੀਤ ਸਿੰਘ ਰਤਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਯੁਵਕ ਮੇਲੇ ਵਿਚ ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਵਾਇਸ ਪਿ੍ੰਸੀਪਲ ਪ੍ਰੋ. ਵਿਜੈ ਸ਼ੰਕਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਚ ਹੋਏ ਯੁਵਕ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਕਾਲਜ ਦੇ ਵਿਦਿਆਰਥੀਆਂ ਨੇ ਪੇਂਡੂ ਕਾਲਜ ਹੋਣ ਦੇ ਬਾਵਜੂਦ ਬਾਕੀ ਕਾਲਜ ਦੇ ਪ੍ਰਤੀਯੋਗੀਆਂ ਨੂੰ ਤਕੜੀ ਟੱਕਰ ਦਿੱਤੀ | ਗਜ਼ਲ-ਗਾਇਨ ਮੁਕਾਬਲਿਆਂ ਵਿਚ ਬੀ.ਏ ਸਮੈਸਟਰ ਤੀਜਾ ਦੇ ਵਿਦਿਆਰਥੀ ਰਸ਼ਪਾਲ ਸਿੰਘ ਅਤੇ ਜਸ਼ਪਾਲ ਸਿੰਘ ਨੇ ਪ੍ਰਤੀਯੋਗਤਾ ਵਿਚ ਤੀਜਾ ਸਥਾਨ ਹਾਸਿਲ ਕੀਤਾ | ਬੀ. ਏ.
ਸਮੈਸਟਰ ਪਹਿਲਾ ਦੀ ਵਿਦਿਆਰਥਣ ਦਿ੍ਸ਼ਟੀ ਨੇ ਕਵਿਤਾ ਉਚਾਰਨ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰੋ. ਸੀਮਾ, ਪ੍ਰੋ. ਗੁਰਵਿੰਦਰ ਸਿੰਘ, ਡਾ. ਮੁਖਵੀਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਡਾ. ਗਗਨਦੀਪ ਸਿੰਘ , ਪ੍ਰੋ. ਜਸਵੀਰ ਕੁਮਾਰ, ਅੰਜਲੀ ਦੇਵੀ, ਹਰਮਨਜੀਤ ਸਿੰਘ ਭੰਡਾਲ, ਰਾਕੇਸ਼ ਕੁਮਾਰ ਖੰਨਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਉੱਘੇ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਨੂੰ ਗਹਿਰਾ ਸਦਮਾ, ਦੂਸਰੀ ਭੈਣ ਦਾ ਵੀ ਦਿਹਾਂਤ ਅਗਲੀ ਖ਼ਬਰ ਭਾਜਪਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਕੱਢੀ ਏਕਤਾ ਦੌੜ
Ad Position 24
No active advertisement