ਸੁਲਤਾਨਪੁਰ ਲੋਧੀ, 31 ਅਕਤੂਬਰ (ਥਿੰਦ, ਹੈਪੀ)-ਸਾਹਿਤ ਸਭਾ ਅਤੇ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਉੱਘੇ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਦੂਸਰੀ ਭੈਣ ਬੀਬੀ ਗੁਰਮੇਜ ਕੌਰ ਪਤਨੀ ਗੁਰਮੇਲ ਸਿੰਘ ਪਿੰਡ ਨਿਹਾਲੂਵਾਲ ਦਾ ਵੀ ਅਚਨਚੇਤ ਦਿਹਾਂਤ ਹੋ ਗਿਆ ਹੈ | ਗੁਰਮੇਜ ਕੌਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਨਿਹਾਲੂਵਾਲ (ਸ਼ਾਹਕੋਟ) ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਪਦਮਸ਼੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, 'ਆਪ' ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਇੰਜ. ਸਵਰਨ ਸਿੰਘ, ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਡੋਗਰਾਂਵਾਲ, ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸੁਖਦੇਵ ਸਿੰਘ ਨਾਨਕਪੁਰ ਸੀਨੀਅਰ ਆਗੂ ਅਕਾਲੀ ਦਲ, ਸੰਯੁਕਤ ਕਿਸਾਨ ਮੋਰਚੇ ਵਲੋਂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਮੁਖ਼ਤਿਆਰ ਸਿੰਘ ਚੰਦੀ, ਐਡਵੋਕੇਟ ਜਸਪਾਲ ਸਿੰਘ ਸਮੇਤ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੇ ਪੱਤਰਕਾਰ ਭਾਈਚਾਰੇ, ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਖੇਡ ਕਲੱਬਾਂ ਤੇ ਸਾਹਿਤਕ ਸੰਸਥਾਵਾਂ ਵੱਲੋਂ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |