ਸੁਲਤਾਨਪੁਰ ਲੋਧੀ, 31 ਅਕਤੂਬਰ (ਥਿੰਦ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਦੀ ਸਭ ਤੋਂ ਵੱਧ ਵਿਸ਼ਵਾਸਯੋਗ ਕੰਪਨੀ ਰਾਇਲ ਟਰੈਵਲਜ਼ ਵੱਲੋਂ ਅਮਰੀਕਾ ਅਤੇ ਕੈਨੇਡਾ ਦੇ ਟੂਰਿਸਟ ਅਤੇ ਸਟੱਡੀ ਵੀਜ਼ਿਆਂ ਦੀ ਝੜੀ ਲਾ ਦਿੱਤੀ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਸਟੱਡੀ ਤੇ ਆਮ ਲੋਕਾਂ ਦੇ ਟੂਰਿਸਟ ਵੀਜ਼ੇ ਲੱਗ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਇਲ ਟਰੈਵਲਜ਼ ਟਰੈਵਲ ਦੇ ਐਮ.ਡੀ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹੁਣ ਅਮਰੀਕਾ ਦੀ ਅੰਬੈਸੀ ਫ਼ੀਸ ਵਿਚ ਭਾਰੀ ਵਾਧਾ ਹੋ ਰਿਹਾ ਹੈ | ਜਿੱਥੇ ਹੁਣ ਅੰਬੈਸੀ ਫ਼ੀਸ 185 ਡਾਲਰ ਹੈ, ਨਵੰਬਰ ਵਿਚ ਇਹ 435 ਡਾਲਰ ਹੋ ਜਾਵੇਗੀ | ਇਸ ਲਈ ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀ ਨਵੰਬਰ ਮਹੀਨੇ ਵਿਚ ਹੀ ਅੰਬੈਸੀ ਫ਼ੀਸ ਜਮਾਂ ਕਰਵਾਉਣ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਿੰਘਾਪੁਰ ਦਾ ਸਟੱਡੀ ਵੀਜ਼ਾ ਸਿਰਫ਼ 3 ਤੋਂ 4 ਲੱਖ ਵਿਚ ਪ੍ਰਾਪਤ ਕਰ ਸਕਦਾ ਹੈ ਅਤੇ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ, ਕੈਨੇਡਾ ਤੇ ਇੰਗਲੈਂਡ ਲਈ ਅਪਲਾਈ ਕਰ ਸਕਦਾ ਹੈ | ਇਸ ਤਰ੍ਹਾਂ ਉਹ ਇਨ੍ਹਾਂ ਦੇਸ਼ਾਂ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ | ਵੀਜ਼ਾ ਮਾਹਿਰ ਐਸ.ਪੀ. ਸਿੰਘ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ 3 ਸਾਲ ਦਾ ਵਰਕ ਪਰਮਿਟ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਲਈ ਓਵਰਹਾਲ 6 ਬੈਂਡ ਦੀ ਲੋੜ ਹੈ | ਯੂਰਪ ਵਿਚ ਪੜ੍ਹਾਈ ਕਰਨ ਲਈ ਸ਼ੈਨੇਗਨ ਵੀਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਲਈ ਓਵਰਹਾਲ 4.5 ਬੈਂਡ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਹੁਣ ਯੂਰਪ ਦਾ ਸ਼ੈਨੇਗਨ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰਾ ਅਵਸਰ ਹੈ | ਉਨ੍ਹਾਂ ਦੱਸਿਆ ਕਿ ਮੈਗਾ ਸੈਮੀਨਾਰ 1 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ 12 ਵਜੇ ਤੋਂ ਸ਼ਾਮ 4 ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉੱਘੇ ਵੀਜ਼ਾ ਮਾਹਿਰ ਪਹੁੰਚ ਰਹੇ ਹਨ ਜੋ ਕਿ ਵਿਦਿਆਰਥੀਆਂ ਦੇ ਰੂਬਰੂ ਹੋਣਗੇ ਤੇ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਦੇਣਗੇ | ਇਸ ਮੌਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ |