ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਡੀ.ਸੀ. ਚੌਕ ਵਿਖੇ ਮੋਟਰਸਾਈਕਲ ਚਾਲਕ ਸੜਕ ਵਿਚ ਪਏ ਟੋਏ ਪਏ ਹੋਣ ਕਾਰਨ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਕਪੂਰਥਲਾ ਵਿਚ ਜੇਰੇ ਇਲਾਜ ਤਨਵੀਰ ਪੁੱਤਰ ਰਮੇਸ਼ ਲਾਲ ਵਾਸੀ ਮੀਰਾਪੁਰ ਨਕੋਦਰ ਨੇ ਦੱਸਿਆ ਕਿ ਉਹ ਬੱਸ ਸਟੈਂਡ ਕਪੂਰਥਲਾ ਨੇੜੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ, ਜਦੋਂ ਉਹ ਡੀ.ਸੀ. ਚੌਂਕ ਕੋਲ ਪਹੁੰਚਿਆ ਤਾਂ ਸੜਕ ਟੁੱਟੀ ਹੋਣ ਕਾਰਨ ਉਸਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਹ ਸੜਕ 'ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਸਾਹਿਲ ਤੇ ਇੰਦਰਪ੍ਰੀਤ ਸਿੰਘ ਵਲੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ |