22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਿਰਮਲ ਕੁਟੀਆ ਸੀਚੇਵਾਲ ਤੋਂ ਤੀਸਰਾ 'ਹਰਾ ਨਗਰ ਕੀਰਤਨ' ਅੱਜ

Ad Position 21
No active advertisement
ਅਜੀਤ ਡੈਸਕ 02-11-2025
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਓਾਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਵਲੋਂ ਤੀਸਰਾ ਹਰਾ ਨਗਰ ਕੀਰਤਨ 2 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ | ਇਸ ਸੰਬੰਧੀ ਨਿਰਮਲ ਕੁਟੀਆ ਸੀਚੇਵਾਲ ਦੇ ਪ੍ਰਬੰਧਕ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਸੀਚੇਵਾਲ ਵਲੋਂ ਸਜਾਏ ਜਾ ਰਹੇ ਵਲੋਂ ਨਗਰ ਕੀਰਤਨ ਦੀ ਲੜੀ ਤਹਿਤ 2 ਨਵੰਬਰ ਦਿਨ ਐਤਵਾਰ ਨੂੰ ਨਿਰਮਲ ਕੁਟੀਆ ਸੀਚੇਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੀਸਰਾ ਹਰਾ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਮਾਲਾ, ਸੋਹਲ ਖ਼ਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾਂ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀ ਪੁਰ, ਫੌਜੀ ਕਲੋਨੀ, ਝੱਲ ਲੇਈ ਵਾਲਾ ਅਤੇ ਰਣਧੀਰ ਪੁਰ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਸਾਰਾ ਸਮਾਂ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਜਿੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ, ਉੱਥੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸੰਗਤਾਂ ਨੂੰ ਪ੍ਰੇਰਿਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਨੇ ਪ੍ਰਭਾਤ ਫੇਰੀ ਕੱਢੀ ਅਗਲੀ ਖ਼ਬਰ ਕਿਸਾਨ ਪਰਾਲੀ ਨਾ ਸਾੜਨ:-ਸੀਮਾ ਰਾਣੀ
Ad Position 24