22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਰਲਡ ਕੈਂਸਰ ਕੇਅਰ ਵਲੋਂ 5 ਨੂੰ ਫਗਵਾੜਾ 'ਚ ਮੁਫ਼ਤ ਮੈਡੀਕਲ ਕੈਂਪ, ਕੈਂਸਰ, ਅੱਖਾਂ ਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਹੋਵੇਗੀ

Ad Position 21
No active advertisement
ਅਜੀਤ ਡੈਸਕ 02-11-2025
ਫਗਵਾੜਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ) ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਗੁਰਮੀਤ ਸਿੰਘ ਵਾਲੀਆ ਐਡੀਲੇਡ ਆਸਟਰੇਲੀਆ ਪਰਿਵਾਰ ਦੇ ਸਹਿਯੋਗ ਨਾਲ 5 ਨਵੰਬਰ, ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਨਿੰਮਾਂ ਵਾਲਾ, ਨੇੜੇ ਆਰੀਆ ਹਾਈ ਸਕੂਲ, ਫਗਵਾੜਾ ਵਿਖੇ ਇੱਕ ਵਿਸ਼ਾਲ ਮੁਫ਼ਤ ਕੈਂਸਰ ਅਤੇ ਹੈਲਥ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ |ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿਚ ਕੈਂਸਰ ਰੋਗ ਖਿਲਾਫ਼ ਜਾਗਰੂਕਤਾ ਫੈਲਾਉਣਾ ਤੇ ਕੈਂਸਰ ਸਮੇਤ ਅੱਖਾਂ ਅਤੇ ਹੋਰਨਾਂ ਬਿਮਾਰੀਆਂ ਦੀ ਰੋਕਥਾਮ ਲਈ ਜਾਂਚ ਕਰਨਾ ਹੈ | ਕੈਂਪ ਦੌਰਾਨ ਆਧੁਨਿਕ ਮਸ਼ੀਨਾਂ ਰਾਹੀਂ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਜਾਣਗੀਆਂ | ਵਰਲਡ ਕੈਂਸਰ ਕੇਅਰ ਦੇ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ (ਯੂ.ਕੇ.) ਆਪਣੀ ਮਾਹਿਰ ਡਾਕਟਰਾਂ ਦੀ ਟੀਮ ਸਮੇਤ ਕੈਂਪ ਵਿਚ ਸ਼ਿਰਕਤ ਕਰਨਗੇ | ਉਹ ਕੈਂਸਰ ਰੋਗ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਕਿ ਕੈਂਸਰ ਕੀ ਹੈ ਅਤੇ ਇਸ ਤੋਂ ਬਚਾਅ ਕਿਵੇਂ ਕੀਤਾ ਜਾ ਸਕਦਾ ਹੈ, ਇਸ ਦੀ ਪਹਿਚਾਣ ਕਿਵੇਂ ਹੋ ਸਕਦੀ ਹੈ,ਮਰੀਜ਼ਾਂ ਨੂੰ ਸਰਕਾਰ ਜਾਂ ਹਸਪਤਾਲ ਵੱਲੋਂ ਕੀ ਮਦਦ ਮਿਲ ਸਕਦੀ ਹੈ ਅਤੇ ਸਭ ਤੋਂ ਮਹੱਤਵਪੂਰਨ, ਸ਼ੁਰੂਆਤੀ ਜਾਂਚ ਨਾਲ ਬਚਾਅ ਕਿਵੇਂ ਸੰਭਵ ਹੈ | ਗੁਰਦੁਆਰਾ ਨਿੰਮਾਂ ਵਾਲਾ ਦੇ ਪ੍ਰਧਾਨ ਮੋਹਨ ਸਿੰਘ ਗਾਂਧੀ ਤੇ ਗੁਰਦੁਆਰੇ ਦੀ ਪੂਰੀ ਪ੍ਰਬੰਧਕ ਕਮੇਟੀ ਨੇ ਫਗਵਾੜਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਲਈ ਇਸ ਮੁਫ਼ਤ ਜਾਂਚ ਕੈਂਪ ਦਾ ਲਾਭ ਜ਼ਰੂਰ ਲੈਣ |
Ad Position 22
No active advertisement
ਪਿਛਲੀ ਖ਼ਬਰ ਆਸਾਮ ਤੋਂ ਆ ਰਹੇ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਵਿਸ਼ੇਸ਼ ਮੀਟਿੰਗ ਅੱਜ-ਡਾ. ਮਾਨ ਸਿੰਘ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ ਸਰਦਾਰ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ
Ad Position 24