ਸੁਲਤਾਨਪੁਰ ਲੋਧੀ, 1 ਨਵੰਬਰ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਹਿਗੁਰੂ ਅਕੈਡਮੀ, ਗੁਰਦੁਆਰਾ ਬੇਰ ਸਾਹਿਬ ਰੋਡ, ਸੁਲਤਾਨਪੁਰ ਲੋਧੀ ਵਿਖੇ 3, 4 ਤੇ 5 ਨਵੰਬਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਅਕੈਡਮੀ ਦੇ ਐਮ.ਡੀ. ਗਗਨਦੀਪ ਸਿੰਘ ਤੇ ਐਮ.ਡੀ. ਨਵਪ੍ਰੀਤ ਸਿੰਘ ਨੇ ਦੱਸਿਆ ਕਿ ਵਾਹਿਗੁਰੂ ਅਕੈਡਮੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ ਤੇ ਖ਼ੂਨਦਾਨ ਕੈਂਪ ਲਗਾ ਕੇ ਮਨੁੱਖਤਾ ਦੀ ਭਲਾਈ ਹਿੱਤ ਸੇਵਾ ਕਾਰਜ ਕੀਤਾ ਜਾਵੇਗਾ | ਉਨ੍ਹਾਂ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਮਨੁੱਖਤਾ ਦੀ ਭਲਾਈ ਹਿੱਤ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਜਿੱਥੇ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਉੱਥੇ ਹੀ ਮਨੁੱਖਤਾ ਦੀ ਭਲਾਈ ਲਈ ਵੀ ਵੱਧ ਚੜ੍ਹ ਕੇ ਕਾਰਜ ਕਰ ਰਹੀ ਹੈ |