22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ-ਹਰਸਿਮਰਨ ਘੁੰਮਣ

Ad Position 21
No active advertisement
ਅਜੀਤ ਡੈਸਕ 02-11-2025
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਲੋਕ ਹਿਤੈਸ਼ੀ ਕੰਮਾਂ ਨੂੰ ਪਹੁੰਚਾਉਣ ਲਈ ਮੀਡੀਆ ਦਾ ਅਹਿਮ ਰੋਲ ਹੋਵੇਗਾ | ਇਹ ਵਿਚਾਰ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਕਲਿਆਣੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਜਿੱਤ ਕੇ ਭਗਵੰਤ ਮਾਨ ਦੀ ਝੋਲੀ ਵਿਚ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕੇ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਸਰਕਾਰ ਵਲੋਂ ਕੀਤੇ ਕੰਮਾਂ ਦੇ ਆਧਾਰ 'ਤੇ ਜਿੱਤਿਆ ਜਾਵੇਗਾ ਜਿਵੇਂ ਕਿ ਮੁਫ਼ਤ ਬਿਜਲੀ, ਮੁਫ਼ਤ ਇਲਾਜ ਅਤੇ ਸਕੂਲਾਂ ਤੇ ਸਿੱਖਿਆ ਵਿਚ ਵਧੀਆ ਸੁਧਾਰ ਨੇ ਪੰਜਾਬ ਵਿਚ ਅਸਲ ਬਦਲਾਅ ਲਿਆਂਦਾ ਹੈ ਜਿਸ ਕਰਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਤੇ ਤਰਨ ਤਾਰਨ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜਿਤਾਉਣ ਲਈ ਉਤਾਵਲੇ ਹਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿੱਲ ਆਟੋਮੋਬਾਈਲਜ਼ ਵਲੋਂ ਸੁਲਤਾਨਪੁਰ ਲੋਧੀ ਵਿਖੇ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਸ਼... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਹਿਗੁਰੂ ਅਕੈਡਮੀ ਵਿਖੇ ਦੂਜਾ ਖ਼ੂਨਦਾਨ ਕੈਂਪ 3, 4, 5 ਨੂੰ -ਗਗਨਦੀਪ ਸਿੰਘ, ਨਵਪ੍ਰੀਤ ਸ...
Ad Position 24