ਕਪੂਰਥਲਾ, 1 ਨਵੰਬਰ (ਵਿ.ਪ੍ਰ.)-ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਤੇ ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਦੀ ਛੋਟੀ ਭੈਣ ਤੇ ਮਲਕੀਤ ਸਿੰਘ ਸੇਵਾ ਮੁਕਤ ਸੀਨੀਅਰ ਸਹਾਇਕ ਐਕਸਾਈਜ਼ ਵਿਭਾਗ ਦੀ ਧਰਮ ਪਤਨੀ ਆਂਗਨਵਾੜੀ ਸੁਪਰਵਾਈਜ਼ਰ ਭੁਪਿੰਦਰ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਅਚਨਚੇਤ ਦਿਹਾਂਤ ਹੋ ਗਿਆ ਸੀ ਨਮਿਤ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸੈਦਪੁਰ ਵਿਚ 3 ਨਵੰਬਰ ਦਿਨ ਸੋਮਵਾਰ ਨੂੰ ਪਵੇਗਾ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਪਿੰਡ ਸੈਦਪੁਰ ਦੇ ਗੁਰਦੁਆਰਾ ਸਾਹਿਬ ਵਿਚ ਦੁਪਹਿਰ 12 ਤੋਂ 1 ਵਜੇ ਤੱਕ ਕੀਰਤਨ ਤੇ ਅੰਤਿਮ ਅਰਦਾਸ ਹੋਵੇਗੀ |