23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅਕਾਲੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਿਆਰੀ ਵਿਚ ਜੁਟ ਜਾਣ-ਐਚ.ਐਸ. ਵਾਲੀਆ

Ad Position 21
No active advertisement
ਅਜੀਤ ਡੈਸਕ 02-11-2025
ਕਪੂਰਥਲਾ, 1 ਨਵੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਅਗਲੇ ਦਿਨਾਂ ਵਿਚ ਰਣਨੀਤੀ ਦਾ ਐਲਾਨ ਕਰੇਗਾ ਤੇ ਇਨ੍ਹਾਂ ਚੋਣਾਂ ਵਿਚ ਚੰਗੇ ਅਕਸ ਵਾਲੇ ਤੇ ਜੁਝਾਰੂ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਪਿੰਡ ਨੱਥੂ ਚਾਹਲ ਵਿਚ ਸਰਕਲ ਜਥੇਦਾਰ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਹਲਕੇ ਦੇ ਸਾਰੇ ਸਰਕਲਾਂ ਦੇ ਜਥੇਦਾਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਕਾਰਨ ਸਾਰੇ ਵਰਗਾਂ ਦੇ ਲੋਕ ਸਰਕਾਰ ਤੋਂ ਬੇਹੱਦ ਦੁਖੀ ਹਨ ਤੇ ਪਿਛਲੇ ਸਾਢੇ ਤਿੰਨ ਸਾਲ ਦੇ ਰਾਜ ਵਿਚ ਸਰਕਾਰ ਨੇ ਜ਼ਿਲ੍ਹੇ ਵਿਚ ਕਿਸੇ ਵੀ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਨਹੀਂ ਕੀਤੀ ਤੇ ਨਾ ਹੀ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਕੋਈ ਗ੍ਰਾਂਟ ਦਿੱਤੀ ਹੈ ਜਿਸ ਕਾਰਨ ਹਲਕੇ ਵਿਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ | ਐਚ.ਐਸ. ਵਾਲੀਆ ਨੇ ਕਿਹਾ ਕਿ ਪੁਲਿਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਸਰਕਾਰੀ ਏਜੰਸੀਆਂ ਨੂੰ ਸਰਕਾਰ ਵਲੋਂ ਆਪਣੇ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪਣੇ ਵਿਰੋਧੀ ਪਾਰਟੀ ਦੇ ਆਗੂਆਂ 'ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ | ਹਲਕਾ ਇੰਚਾਰਜ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਰਾਖੀ ਦੀ ਆਵਾਜ਼ ਉਠਾਈ ਹੈ ਤੇ ਹੁਣ ਅਕਾਲੀ ਦਲ ਦੇ ਆਗੂ ਤੇ ਵਰਕਰ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਨਾਕਸ ਕਾਰਗੁਜ਼ਾਰੀ ਬਾਰੇ ਲੋਕਾਂ ਨੂੰ ਜਾਣੂ ਕਰਵਾਏਗਾ | ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਤਰਨਤਾਰਨ ਦੀ ਉਪ ਚੋਣ ਤੋਂ ਬਾਅਦ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਤਿਆਰੀ ਵਿਚ ਜੁੱਟ ਜਾਣ | ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਅਕਾਲੀ ਦਲ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਤੇਜਾ ਸਿੰਘ ਬਰਿੰਦਪੁਰ, ਸੀਨੀਅਰ ਆਗੂ ਸਤਨਾਮ ਸਿੰਘ ਜੱਲੋਵਾਲ, ਇੰਦਰਜੀਤ ਸਿੰਘ ਮੰਨਣ, ਜਰਨੈਲ ਸਿੰਘ ਬਾਜਵਾ, ਤਰਲੋਚਨ ਸਿੰਘ ਬਰਿੰਦਪੁਰ, ਹਰਜਿੰਦਰ ਸਿੰਘ ਖਾਨੋਵਾਲ, ਗੁਰਮੀਤ ਸਿੰਘ ਬੂਟਾ, ਸਤਨਾਮ ਸਿੰਘ ਬਾਜਵਾ, ਮਹਿੰਦਰ ਸਿੰਘ ਮੇਜਰਵਾਲ, ਸਤਵਿੰਦਰ ਸਿੰਘ ਔਜਲਾ, ਸੁਖਵਿੰਦਰ ਸਿੰਘ ਨਵਾਂ ਪਿੰਡ, ਨਿਰਮਲ ਸਿੰਘ ਕਾਹਲਵਾਂ, ਅਵਤਾਰ ਸਿੰਘ ਸੀਨਪੁਰਾ (ਸਾਰੇ ਸਰਕਲ ਜਥੇਦਾਰ) ਤੋਂ ਇਲਾਵਾ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂਕਾਦਰਾਬਾਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ 'ਚ ਕਰਵਾਏ ਸਹੋਦਿਆ ਅੰਤਰ ਸਕੂਲ ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ ਅਗਲੀ ਖ਼ਬਰ ਆਂਗਣਵਾੜੀ ਸੁਪਰਵਾਈਜ਼ਰ ਭੁਪਿੰਦਰ ਕੌਰ ਦੀ ਨਮਿਤ ਅੰਤਿਮ ਅਰਦਾਸ ਭਲਕੇ
Ad Position 24