23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਰੋਕਥਾਮ ਲਈ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 02-11-2025
ਢਿੱਲਵਾਂ, 1 ਨਵੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਅਗਵਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ਤੇ 'ਰਾਜ ਤੰਬਾਕੂ ਰਹਿਤ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਤੰਬਾਕੂ ਸੇਵਨ ਨਾਲ ਫੇਫੜਿਆਂ ਦਾ ਕੈਂਸਰ, ਦਿਲ ਦੀਆਂ ਬਿਮਾਰੀਆਂ, ਟੀ.ਬੀ., ਮੂੰਹ ਦਾ ਕੈਂਸਰ ਆਦਿ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ 'ਤੇ ਤੰਬਾਕੂ ਉਤਪਾਦ ਵਰਤਣ ਵਾਲਿਆਂ ਵਿਰੁੱਧ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾਵੇਗੀ | ਤੰਬਾਕੂ ਰੋਕਥਾਮ ਮੁਹਿੰਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣਾ, ਸਕੂਲਾਂ ਵਿਚ ਬੱਚਿਆਂ ਨਾਲ ਜਾਣਕਾਰੀ ਸਾਂਝੀ ਕਰਨੀ, ਪਿੰਡਾਂ ਵਿਚ ਆਮ ਲੋਕਾਂ ਨੂੰ ਤੰਬਾਕੂ ਦੇ ਸੇਵਨ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਣੂ ਕਰਵਾਉਣਾ ਹੈ | ਇਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ, ਪ੍ਰਗਟ ਸਿੰਘ ਅਤੇ ਮਲਟੀ ਪਰਪਜ਼ ਹੈਲਥ ਵਰਕਰ ਸੁਖਦੇਵ ਸਿੰਘ, ਗੁਰਬੀਰ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਸ਼ਾਮਲ ਸਨ ਵੱਲੋਂ ਤੰਬਾਕੂ ਰੋਕਥਾਮ ਮੁਹਿੰਮ ਚਲਾਈ ਗਈ ਜਿਸ ਦੌਰਾਨ ਕਈ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੰਜਾਬ ਦਿਵਸ ਮਨਾਇਆ ਗਿਆ ਅਗਲੀ ਖ਼ਬਰ ਅਮਰੀਕਾ ਤੋਂ ਵਾਪਸ ਪਰਤੇ ਲਾਇਨ ਗੁਰਬਚਨ ਸਿੰਘ ਭੁੱਟੋ ਦਾ ਕਲੱਬ ਵਲੋਂ ਸਵਾਗਤ
Ad Position 24