27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਲਾਟ ਦੇ ਵਿਵਾਦ ਨੂੰ ਲੈ ਕੇ ਕੌਂਸਲਰ ਵਲੋਂ ਕੀਤੇ ਗਏ ਹਵਾਈ ਫਾਇਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Ad Position 21
No active advertisement
ਅਜੀਤ ਡੈਸਕ 03-11-2025
ਭੁਲੱਥ, 2 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 12 ਦੇ ਕੌਂਸਲਰ ਗੌਰਵ ਉਰਫ਼ ਗੋਰਾ ਸਭਰਵਾਲ ਪੁੱਤਰ ਪਵਨ ਕੁਮਾਰ ਵਲੋਂ ਆਪਣੇ ਭਰਾ ਰਾਜਨ ਕੁਮਾਰ ਉਰਫ਼ ਰਾਜਾ ਨਾਲ ਪਲਾਟ ਦੇ ਵਿਵਾਦ ਨੂੰ ਲੈ ਕੇ ਆਪਸੀ ਘਰੇਲੂ ਝਗੜਾ ਹੋਇਆ, ਝਗੜੇ ਦੌਰਾਨ ਤਹਿਸ਼ ਵਿਚ ਆ ਕੇ ਭੁਲੱਥ ਦੇ ਕੌਂਸਲਰ ਗੌਰਵ ਕੁਮਾਰ ਉਰਫ਼ ਗੋਰਾ ਵਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਦੋ ਹਵਾਈ ਫਾਇਰ ਕੀਤੇ ਗਏ, ਜਿਸ 'ਤੇ ਮੁਹੱਲੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਦੂਜੇ ਪਾਸੇ ਮੁਹਤਬਰ ਤੇ ਕੌਂਸਲਰਾਂ ਵਲੋਂ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਸਮੇਤ ਇਕੱਠੇ ਹੋ ਕੇ ਦੇਰ ਸ਼ਾਮ ਤੱਕ ਦੋਵਾਂ ਭਰਾਵਾਂ 'ਚ ਹੋਏ ਤਕਰਾਰ ਨੂੰ ਸਮਝਾਉਣ ਦਾ ਯਤਨ ਕੀਤਾ ਜਾ ਰਿਹਾ ਸੀ | ਇਸ ਮਾਮਲੇ ਸੰਬੰਧੀ ਡੀ. ਐਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਇਕ ਦਰਜਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਸੰਬੰਧੀ ਇਕ ਖ਼ਿਲਾਫ਼ ਕੇਸ ਦਰਜ
Ad Position 24