ਖਲਵਾੜਾ, 2 ਨਵੰਬਰ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 4 ਤੇ 5 ਨਵੰਬਰ ਨੂੰ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਸਤਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ | ਜੋ ਕਿ 23 ਅਕਤੂਬਰ ਤੋਂ ਸ਼ੁਰੂ ਹੋਈਆਂ ਹਨ ਅਤੇ 3 ਨਵੰਬਰ ਤੱਕ ਜਾਰੀ ਰਹਿਣਗੀਆਂ | 4 ਨਵੰਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕ੍ਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜੱਥੇ ਸੰਗਤਾਂ ਨੂੰ ਗੁਰੂ ਯਸ਼ ਸੁਣਾ ਕੇ ਨਿਹਾਲ ਕਰਨਗੇ |