28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਦਿਆਰਥੀ ਨੇ ਗੁਰਬਾਣੀ ਉਚਾਰਨ ਮੁਕਾਬਲੇ 'ਚ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 03-11-2025
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਗਏ ਗੁਰਬਾਣੀ ਉਚਾਰਨ ਮੁਕਾਬਲੇ ਵਿਚ ਦਸਮੇਸ਼ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਸੰਗੀਤ ਦੇ ਅਧਿਆਪਕ ਦਵਿੰਦਰ ਕੌਰ ਖ਼ਾਲਸਾ ਦੀ ਅਗਵਾਈ ਹੇਠ ਭਾਗ ਲਿਆ | ਸਹਿਜ ਪਾਠ ਲਈ ਲੱਗੀਆਂ ਡਿਊਟੀਆਂ ਵਿਚ ਸਕੂਲ ਦੇ ਵਿਦਿਆਰਥੀਆਂ ਸ਼ਹਿਬਾਜ਼ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਿਮਰਨਪ੍ਰੀਤ ਕੌਰ, ਗੁਰਸੇਵਕ ਸਿੰਘ, ਪ੍ਰਭਨੂਰ ਸਿੰਘ, ਅਰਮਾਨ ਸਿੰਘ, ਗੁਰਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮੂਹ ਸੰਗਤ ਨੇ ਬੜੀ ਸ਼ਰਧਾ ਨਾਲ ਪਾਠ ਸਰਵਣ ਕੀਤਾ | ਸਕੂਲ ਪੁੱਜਣ 'ਤੇ ਸਕੂਲ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਨੇ ਵਿਦਿਆਰਥੀਆਂ ਦੀਆਂ ਉੱਚੀਆਂ ਸਫਲਤਾਵਾਂ ਦੀ ਸ਼ਲਾਘਾ ਕਰਦਿਆਂ ਬਾਣੀ ਦੇ ਮਹੱਤਵ ਨੂੰ ਦੱਸਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਬਾਣੀ ਨਾਲ ਜੁੜਨ ਅਤੇ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਰਾਜਵਿੰਦਰ ਕੌਰ (ਡਾਇਰੈਕਟਰ ਐਜੂਕੇਸ਼ਨ ਸੀ ਆਈ ਐਸ) ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਉਚਾਰਨ ਮੁਕਾਬਲੇ ਵਿਚ ਭਾਗ ਲੈਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਭ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਅਮਨਦੀਪ ਸਿੰਘ, ਡਾਇਰੈਕਟਰ ਐਜੂਕੇਸ਼ਨ ਰਜਵੰਤ ਕੌਰ, ਮੈਨੇਜਰ ਸੀ ਆਈ ਐਸ ਕਮਲਪ੍ਰੀਤ ਕੌਰ ਰੂਪ, ਐਮ.ਡੀ. ਐਡਵੋਕੇਟ ਮਨਵੀਰ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ 'ਚ ਕਰਵਾਇਆ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸੀ-ਪਾਈਟ ਥੇਹ ਕਾਂਜਲਾ ਵਿਚ ਵਿਸ਼ੇਸ਼ ਪਲੇਸਮੈਂਟ ਕੈਂਪ ਲਾਇਆ
Ad Position 24