28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਨਾਨਕ ਸਟੇਡੀਅਮ ਵਿਖੇ 5 ਨੂੰ ਹੋਵੇਗਾ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ

Ad Position 21
No active advertisement
ਅਜੀਤ ਡੈਸਕ 03-11-2025
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਅਤੇ ਅਰਜੁਨਾ ਅਵਾਰਡੀ ਅੰਤਰਰਾਸ਼ਟਰੀ ਖਿਡਾਰੀ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠਾਂ ਵਿਸ਼ਾਲ ਕਬੱਡੀ ਟੂਰਨਾਮੈਂਟ 5 ਨਵੰਬਰ ਨੂੰ ਕਰਵਾਇਆ ਜਾ ਰਿਹਾ ਹ,ੈ ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਦੀ ਮੀਟਿੰਗ ਸਰਪ੍ਰਸਤ ਬਲਦੇਵ ਸਿੰਘ ਪਰਮਜੀਤਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਅਤੇ ਪ੍ਰਧਾਨ ਸੁਖਵਿੰਦਰ ਸਿੰਘ ਖਿੰਡਾ ਦੀ ਅਗਵਾਈ ਹੇਠਾਂ ਹੋਈ | ਮੀਟਿੰਗ ਵਿਚ ਤਿਆਰੀਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਟੂਰਨਾਮੈਂਟ ਲਈ ਸਹਿਯੋਗ ਦੇਣ ਬੱਚਿਆਂ ਸਮੇਤ ਵਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ | ਇਸ ਮੌਕੇ ਲਵਪ੍ਰੀਤ ਸਿੰਘ ਪੀ.ਏ ਤੇ ਖ਼ਜ਼ਾਨਚੀ ਸਤਪਾਲ ਮਦਾਨ ਨੇ ਦੱਸਿਆ ਕਿ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਸੁਚੱਜੀ ਅਗਵਾਈ ਹੇਠਾਂ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਬਹੁਤ ਹੀ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ | ਇਸ ਮੌਕੇ ਪਹਿਲਾ ਇਨਾਮ ਖਿੰਡਾ ਬ੍ਰਦਰਜ਼ ਵੱਲੋਂ 2.50 ਲੱਖ ਰੁਪਏ ਦਿੱਤਾ ਜਾਵੇਗਾ ਅਤੇ ਦੂਜਾ ਇਨਾਮ 2 ਲੱਖ ਰੁਪਏ ਬਲਦੇਵ ਸਿੰਘ ਪਰਮਜੀਤਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਸਪਾਂਸਰ ਕੀਤਾ ਜਾਵੇਗਾ | ਇਸ ਤੋਂ ਇਲਾਵਾ ਬੈੱਸਟ ਜਾਫੀ ਦਾ ਇਨਾਮ ਚਰਨਜੀਤ ਸਿੰਘ ਕੈਨੇਡਾ ਵੱਲੋਂ ਅਤੇ ਬੈੱਸਟ ਧਾਵੀ ਦਾ ਇਨਾਮ ਪ੍ਰਤਾਪ ਸਿੰਘ ਯੂ.ਕੇ. ਤੇ ਨੰਬਰਦਾਰ ਜੋਗਾ ਸਿੰਘ ਮੋਮੀ ਵੱਲੋਂ ਸਪਾਂਸਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਲੜਕੀਆਂ ਦੇ ਕਬੱਡੀ ਸ਼ੋਅ ਮੈਚ ਵੀ ਕਰਵਾਏ ਜਾਣਗੇ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਪ੍ਰਧਾਨ ਸੁਖਵਿੰਦਰ ਸਿੰਘ ਸੋਢੀ, ਆਪ ਆਗੂ ਸੋਨੂੰ ਰਾਮੇ, ਜੱਸ ਝੰਡੂਵਾਲ, ਸੁਖਵਿੰਦਰ ਗੋਲਡੀ, ਨਿਰਮਲ ਸਿੰਘ ਪਰਮਜੀਤਪੁਰ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਸਰਪੰਚ ਜੋਗਿੰਦਰ ਸਿੰਘ ਸਾਹਵਾਲਾ, ਵਿਕਰਮਜੀਤ ਸਿੰਘ ਚੀਮਾ ਬੂਸੋਵਾਲ, ਸਰਪੰਚ ਮਨਦੀਪ ਸਿੰਘ ਅੱਲਾਦਿੱਤਾ, ਸਰਪੰਚ ਗੁਰਪ੍ਰੀਤ ਸਿੰਘ ਕਮਾਲਪੁਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਪ੍ਰਗਟ ਸਿੰਘ ਮਿਆਣੀ, ਸਰਪੰਚ ਗੁਰਦੇਵ ਸਿੰਘ ਪੱਪਾ, ਦਿਲਬਾਗ ਸਿੰਘ, ਸੁਖਰਾਜ ਸਿੰਘ, ਜਸਪਾਲ ਸਿੰਘ ਠੇਕੇਦਾਰ ਸਰਪੰਚ, ਲਾਲੀ ਗਿੱਲਾਂ, ਜਸਮਿੱਤਰ ਸਿੰਘ, ਗੁਰਦੇਵ ਸਿੰਘ ਮਿੱਠਾ, ਕੁਲਵਿੰਦਰ ਸਿੰਘ ਸੱਧੂਵਾਲ, ਗੁਰਦੇਵ ਸਿੰਘ ਮਹੀਜੀਤ ਪੁਰ, ਰਾਜੀਵ ਧੀਰ ਬਲਾਕ ਪ੍ਰਧਾਨ ਸ਼ਹਿਰੀ, ਸਾਬਕਾ ਪ੍ਰਧਾਨ ਨਗਰ ਕੌਂਸਲ ਦਿਨੇਸ਼ ਧੀਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ: ਸਾਹਨੀ ਅਗਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
Ad Position 24