ਫਗਵਾੜਾ, 2 ਨਵੰਬਰ (ਚਾਨਾ, ਵਾਲੀਆ)-ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਦੀ ਜਥੇਬੰਦੀ ਵਲੋਂ ਇਸ ਸਮਾਗਮ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਈ ਸਾਲਾ ਬਾਅਦ ਇਹ ਸਮਾਗਮ ਫਗਵਾੜਾ ਵਿਖੇ ਹੋ ਰਿਹਾ ਹੈ ਤੇ ਕਈ ਥਾਵਾਂ ਤੋਂ ਸੰਗਤਾਂ ਇਸ ਸਮਾਗਮ 'ਚ ਸ਼ਮੂਲੀਅਤ ਕਰਨਗੀਆਂ |