ਸੁਲਤਾਨਪੁਰ ਲੋਧੀ, 2 ਨਵੰਬਰ (ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੈਦਲ ਯਾਤਰਾ ਤੜਕਸਾਰ 3 ਵਜੇ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ਼ਰਧਾ ਨਾਲ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਸਜਾਈ ਗਈ | ਇਸ ਮਹਾਨ ਪੈਦਲ ਯਾਤਰਾ ਦੀ ਅਰੰਭਤਾ ਦੀ ਅਰਦਾਸ ਗ੍ਰੰਥੀ ਸਿੰਘ ਵੱਲੋਂ ਕੀਤੀ ਗਈ | ਵਿਸ਼ਾਲ ਪੈਦਲ ਯਾਤਰਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਅਰੰਭ ਹੋ ਕੇ ਪਿੰਡ ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਸ਼ਾਲਾਪੁਰ ਬੇਟ, ਸਵਾਲ, ਸਰਾਏ ਜੱਟਾਂ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਈ | ਇਸ ਮਹਾਨ ਪੈਦਲ ਯਾਤਰਾ 'ਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਹਰਿ ਜੱਸ ਕੀਰਤਨ ਕੀਤਾ | ਇਸ ਮਹਾਨ ਪੈਦਲ ਯਾਤਰਾ ਵਿਚ ਸੰਗਤਾਂ ਨੇ ਨਿਸ਼ਕਾਮ ਸੇਵਾ ਕਰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮੁੱਚੇ ਰਸਤੇ ਵਿਚ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਿੰਡ ਸੈਦਪੁਰ, ਟਿੱਬਾ,ਬਿਧੀਪੁਰ, ਤਲਵੰਡੀ ਚੌਧਰੀਆਂ, ਮੇਵਾ ਸਿੰਘ ਵਾਲਾ ਸਮੇਤ ਹੋਰ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ ਗਏ ਅਤੇ ਸੰਤ ਬਾਬਾ ਹਰਜੀਤ ਸਿੰਘ ਵਲੋਂ ਸੰਗਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਵੱਲੋਂ ਸਮੂਹ ਦੇਸ਼ ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੇ ਲੰਗਰਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਹੱਥੀਂ ਨਿਸ਼ਕਾਮ ਸੇਵਾ ਕੀਤੀ ਜਾਵੇ | ਗੁਰਦੁਆਰਾ ਬੇਰ ਸਾਹਿਬ ਵਿਖੇ ਪ੍ਰਬੰਧਕਾਂ ਵਲੋਂ ਪੈਦਲ ਯਾਤਰਾ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਇੰਦਰਜੀਤ ਸਿੰਘ ਬਜਾਜ , ਪ੍ਰਧਾਨ ਗੁਰਦਿਆਲ ਸਿੰਘ, ਭਾਈ ਜੋਗਾ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਹਰਜੀਤ ਸਿੰਘ, ਸਰਪੰਚ ਨਿਰਮਲ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਬਚਨ ਸਿੰਘ ਸਾਬਕਾ ਡੀਐਸਪੀ, ਪ੍ਰਧਾਨ ਗੁਰਦਿਆਲ ਸਿੰਘ ਮੁੱਤੀ, ਸੂਬਾ ਸਿੰਘ , ਸੰਤੋਖ ਸਿੰਘ, ਬਲਜਿੰਦਰ ਸਿੰਘ ਸ਼ੇਰਾ , ਭਾਈ ਕੁਲਵੰਤ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਸੋਢੀ, ਨਿਰਵੈਰ ਸਿੰਘ ਸਾਬੀ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਸਾਬਾ, ਜਰਨੈਲ ਸਿੰਘ, ਮਲਕੀਤ ਸਿੰਘ, ਗੁਰਮੇਜ ਸਿੰਘ, ਅਕਾਸ਼ਦੀਪ ਸਿੰਘ, ਅੰਮਿ੍ਤਪਾਲ ਸਿੰਘ, ਅਰਸ਼ਦੀਪ ਸਿੰਘ, ਗੁਰਬਖ਼ਸ਼ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਬੱਚਿਆਂ ਸਮੇਤ ਸੰਗਤਾਂ ਹਾਜ਼ਰ ਸਨ |