28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਅੰਦਰ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲਿਆ-ਨਵਤੇਜ ਚੀਮਾ

Ad Position 21
No active advertisement
ਅਜੀਤ ਡੈਸਕ 03-11-2025
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਪੰਜਾਬ ਅੰਦਰ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਰੋਜ਼ਾਨਾ ਗੈਂਗਸਟਰ ਸੂਬੇ 'ਚ ਗੋਲੀਆਂ ਦੀ ਵਰਖਾ ਕਰਦੇ ਹੋਏ ਪੰਜਾਬ ਨੂੰ ਦੁਬਾਰਾ ਕਾਲੇ ਦੌਰ ਵੱਲ ਲੈ ਕੇ ਜਾ ਹਨ ਜਦ ਕਿ ਸੂਬਾ ਸਰਕਾਰ ਇਸ ਨੂੰ ਕਾਬੂ ਕਰਨ 'ਚ ਬਿਲਕੁਲ ਫੇਲ੍ਹ ਸਿੱਧ ਹੋਈ ਹੈ | ਇਹ ਸ਼ਬਦ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਸ਼ਾਹਜਹਾਨ ਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਉੱਪਰ ਬੀਤੀ ਰਾਤ ਅਣਪਛਾਤੇ 2 ਨੌਜਵਾਨ ਮੋਟਰਸਾਈਕਲ ਸਵਾਰਾਂ ਵਲੋਂ ਕੀਤੀ ਤਾਬੜ ਤੋੜ ਗੋਲੀਬਾਰੀ 'ਚ ਬਚ ਨਿਕਲੇ ਹਰਜਿੰਦਰ ਜਿੰਦਾ ਦਾ ਹਾਲ ਚਾਲ ਪੁੱਛਣ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ 'ਚ ਰੋਜ਼ਾਨਾ ਕਤਲੇ ਆਮ ਹੋ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਨਵਤੇਜ ਚੀਮਾ ਨੇ ਕਿਹਾ ਕਿ ਇਹ ਤਾਂ ਵਾਹਿਗੁਰੂ ਦੀ ਕਿ੍ਪਾ ਨਾਲ ਸਾਡਾ ਨੌਜਵਾਨ ਬਚ ਗਿਆ ਨਹੀਂ ਤਾਂ ਗੈਂਗਸਟਰਾਂ ਨੇ ਤਾਂ ਕੋਈ ਕਸਰ ਨਹੀਂ ਛੱਡੀ ਸੀ | ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਰਿਵਾਲਵਰ ਦੀ ਗੋਲੀਆਂ ਦੇ ਖੋਲ ਮਿਲੇ ਹਨ, ਉਹ 9 ਐਮ. ਐਮ. ਦੇ ਹਨ ਜੋ ਕਿ ਆਮ ਤੌਰ 'ਤੇ ਨਹੀਂ ਮਿਲਦੇ ਹਨ | ਚੀਮਾ ਨੇ ਖ਼ਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਗੋਲੀਬਾਰੀ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਲੱਗਦੀ ਹੈ | ਉਨ੍ਹਾਂ ਮੁੱਖ ਮੰਤਰੀ, ਪੰਜਾਬ ਤੇ ਡੀ. ਜੀ. ਪੀ. ਪੰਜਾਬ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਪੂਰੀ ਨਿਰਪੱਖ ਜਾਂਚ ਕਰਵਾ ਕੇ ਉਕਤ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਅਤੇ ਇਸ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ | ਇਸ ਮੌਕੇ ਵਾਈਸ ਚੇਅਰਮੈਨ ਹਰਜਿੰਦਰ ਜਿੰਦਾ, ਸ਼ਹਿਰੀ ਕਾਂਗਰਸ ਪ੍ਰਧਾਨ ਨਰਿੰਦਰ ਪੰਨੂ, ਗੁਰਮੇਜ ਸਿੰਘ ਰਾਜੂ ਢਿੱਲੋਂ ਡਾਇਰੈਕਟਰ ਮਾਰਕਫੈੱਡ, ਗੁਰਪ੍ਰੀਤ ਸਿੰਘ ਫੌਜੀ ਕਾਲੋਨੀ ਸਕੱਤਰ ਕਿਸਾਨ ਸੈਲ, ਡਾ. ਨਰਿੰਦਰ ਸਿੰਘ ਗਿੱਲਾਂ ਚੇਅਰਮੈਨ ਓ. ਬੀ. ਸੀ, ਪਰਮਿੰਦਰ ਪਿੰਦਾ ਸਾਬਕਾ ਸਰਪੰਚ, ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਰਮੇਸ਼ ਚੰਦਰ ਸਾਬਕਾ ਸਰਪੰਚ, ਸੁਖਚੈਨ ਸਿੰਘ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਬਲਜਿੰਦਰ ਪੀ.ਏ. ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਤੋਂ ਸਜਾਈ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
Ad Position 24