ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਜੱਟ ਸਭਾ ਸੁਲਤਾਨਪੁਰ ਲੋਧੀ ਦੀ ਇੱਕ ਜ਼ਰੂਰੀ ਮੀਟਿੰਗ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਇਸ ਮੌਕੇ ਸਭਾ ਦੇ ਮੈਂਬਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅੰਦਰ ਮੀਟ - ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਜਾਣ | ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਵਿਚ ਪੰਜਾਬ ਦੇ ਕਿਸਾਨਾਂ ਦਾ ਹੜਾਂ ਤੇ ਬਾਰਿਸ਼ਾਂ ਕਾਰਨ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਅਤੇ ਇਸ ਵਾਰ ਝੋਨੇ ਦਾ ਝਾੜ ਵੀ ਘੱਟ ਨਿਕਲਿਆ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਰ ਇੱਕ ਕਿਸਾਨ ਨੂੰ ਇਸ ਫ਼ਸਲੀ ਨੁਕਸਾਨ ਵਜੋਂ ਘੱਟੋ ਘੱਟ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਜ਼ਰੂਰ ਦੇ ਦੇਵੇ | ਇਸ ਮੌਕੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ, ਪ੍ਰਧਾਨ ਮਹਿੰਦਰ ਸਿੰਘ, ਜਨਰਲ ਸਕੱਤਰ ਅਜੀਤ ਸਿੰਘ ਔਜਲਾ, ਕਿਸਾਨ ਆਗੂ ਕੁਲਦੀਪ ਸਿੰਘ ਸਾਂਗਰਾ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਹਰਪ੍ਰੀਤ ਪਾਲ ਸਿੰਘ ਵਿਰਕ, ਲਖਵਿੰਦਰ ਸਿੰਘ ਤਾਸ਼ਪੁਰ ਸਾਬਕਾ ਸਰਪੰਚ, ਸਤਨਾਮ ਸਿੰਘ, ਕੁਲਦੀਪ ਸਿੰਘ ਸਰੂਪਵਾਲ, ਨਿਰਮਲ ਨਿਰਮਲ ਸਿੰਘ ਸ਼ੇਖਮਾਂਗਾ, ਸੁਖਦੇਵ ਸਿੰਘ ਸੰਧੂ ਦਵਿੰਦਰ ਸਿੰਘ, ਅਜੀਤ ਸਿੰਘ, ਅਵਤਾਰ ਸਿੰਘ, ਸੁਖਜਿੰਦਰ ਸਿੰਘ ਕਬੀਰਪੁਰ, ਹਰਿੰਦਰ ਸਿੰਘ, ਛਿੰਦਰ ਸਿੰਘ ਬੂਸੋਵਾਲ, ਗੁਰਮੇਜ ਸਿੰਘ ਸਾਬਕਾ ਸਰਪੰਚ ਆਹਲੀ ਕਲਾਂ, ਸਰਪੰਚ ਗੁਰਪ੍ਰੀਤ ਸਿੰਘ ਕਮਾਲਪੁਰ, ਬਲਵਿੰਦਰ ਸਿੰਘ ਓਠੀ ਆਦਿ ਵੀ ਹਾਜ਼ਰ ਸਨ |