ਢਿਲਵਾਂ, 2 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 4 ਨਵੰਬਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਜੋ ਕਿ ਰੇਲਵੇ ਡਿਪੂ ਢਿਲਵਾਂ ਵਿਖੇ ਪਹੁੰਚਦਾ ਹੈ ਦੇ ਮੱਦੇਨਜ਼ਰ ਰੇਲਵੇ ਡਿਪੂ ਢਿਲਵਾਂ ਦੇ ਵਾਸੀਆਂ ਵਲੋਂ ਜਿਥੇ ਉਕਤ ਸੜਕ ਦੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਕੀਤੀ ਗਈ ਹੈ ਉਥੇ ਸੜਕ ਵਿਚ ਪਏ ਵੱਡੇ ਵੱਡੇ ਟੋਇਆ ਦੀ ਮੁਰੰਮਤ ਕੀਤੀ ਗਈ ਹੈ ਤਾਂ ਜੋ ਨਗਰ ਕੀਰਤਨ ਦੇ ਨਾਲ ਆਉਣ ਵਾਲੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ | ਇਸ ਮੌਕੇ ਭਜਨ ਸਿੰਘ, ਰਜਵੰਤ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਆਦਿ ਸਮੇਤ ਹੋਰਨਾਂ ਵਲੋਂ ਉਕਤ ਸੜਕ ਦੀ ਸਾਫ਼ ਸਫ਼ਾਈ ਕਰਕੇ ਸੜਕ ਦੀ ਨੁਹਾਰ ਨੂੰ ਬਦਲਣ ਵਿਚ ਆਪਣਾ ਸਹਿਯੋਗ ਦਿੱਤਾ ਹੈ |