28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਅਮਰਦਾਸ ਸਕੂਲ ਦੀਆਂ ਵਿਦਿਆਰਥਣਾਂ ਸਟੋਰੀ ਟੈਿਲੰਗ ਮੁਕਾਬਲੇ 'ਚ ਅੱਵਲ

Ad Position 21
No active advertisement
ਅਜੀਤ ਡੈਸਕ 03-11-2025
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਜਲੰਧਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਡਿਜੀਟਲ ਸਟੋਰੀ ਟੈਿਲੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਸੀ.ਬੀ.ਐਸ.ਈ. ਨਾਲ ਸਬੰਧਿਤ 30 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਜਿਸ ਵਿਚ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਚਨੀਤ ਕੌਰ ਤੇ ਗੁਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਤਕਨੀਕੀ ਹੁਨਰ ਤੇ ਇਕ ਚੰਗੇ ਬੁਲਾਰੇ ਹੋਣ ਦਾ ਸਬੂਤ ਦਿੱਤਾ | ਸਕੂਲ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ 'ਤੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਆਈ.ਟੀ. ਵਿਭਾਗ ਦੇ ਮੁਖੀ ਨਰੇਸ਼ ਕੁਮਾਰ ਦੀ ਮਿਹਨਤ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨ ਦਾ ਫੈਸਲਾ ਨਿੰਦਣਯੋਗ- ਤਨਵੀਰ ਸਿੰਘ ਰੰਧਾਵਾ ਅਗਲੀ ਖ਼ਬਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਨਾ ਕਰੇ-ਅਧਿਆਪਕ ਦਲ
Ad Position 24