28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨ ਦਾ ਫੈਸਲਾ ਨਿੰਦਣਯੋਗ- ਤਨਵੀਰ ਸਿੰਘ ਰੰਧਾਵਾ

Ad Position 21
No active advertisement
ਅਜੀਤ ਡੈਸਕ 03-11-2025
ਕਪੂਰਥਲਾ, 2 ਨਵੰਬਰ (ਸਡਾਨਾ)-ਪੰਜਾਬ ਯੂਨੀਵਰਸਿਟੀ ਵਿਖੇ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਕੀਤਾ | ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਤੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ ਤੇ ਕੇਂਦਰ ਸਰਕਾਰ ਅਜਿਹਾ ਕਰਕੇ ਪੰਜਾਬੀਆਂ 'ਚ ਦਹਿਸ਼ਤ ਪੈਦਾ ਕਰ ਰਹੀ ਹੈ | ਤਨਵੀਰ ਸਿੰਘ ਰੰਧਾਵਾ ਨੇ ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਚਾਂਸਲਰ ਰਹੇ ਸੀ. ਪੀ. ਰਾਧਾ ਕਿ੍ਸ਼ਨਨ ਨੂੰ ਅਪੀਲ ਕੀਤੀ ਕਿ ਉਹ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਵਾਲੇ ਨੋਟੀਫ਼ਿਕੇਸ਼ਨ ਨੂੰ ਵਾਪਸ ਲੈਣ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸੂਬੇ ਦੇ ਹੱਕਾਂ ਨੂੰ ਘਟਾਇਆ ਜਾ ਰਿਹਾ ਹੈ ਤੇ ਪੰਜਾਬ ਦੇ ਲੋਕ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ ਤੇ ਆਪਣੇ ਹੱਕ ਲੈਣ ਲਈ ਅਕਾਲੀ ਦਲ ਵਲੋਂ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੈਸੀ ਫਰਗੂਸਨ ਟਰੈਕਟਰ ਦੇ 254 ਡਾਇਨਾ ਸਮਾਰਟ ਮਾਡਲ 'ਤੇ 2.50 ਲੱਖ ਦੀ ਛੋਟ ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਦੀਆਂ ਵਿਦਿਆਰਥਣਾਂ ਸਟੋਰੀ ਟੈਿਲੰਗ ਮੁਕਾਬਲੇ 'ਚ ਅੱਵਲ
Ad Position 24