12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਦਾਰ ਪਟੇਲ ਦੀ ਜੈਅੰਤੀ ਸੰਬੰਧੀ ਕਪੂਰਥਲਾ 'ਚ 11 ਤੇ ਫਗਵਾੜਾ 'ਚ 14 ਨੂੰ ਕੱਢੀ ਜਾਵੇਗੀ ਵਿਕਾਸ ਪਦ ਯਾਤਰਾ-ਗਗਨਦੀਪ ਕੌਰ

Ad Position 21
No active advertisement
ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਦੇ ਸਬੰਧ ਵਿਚ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਲੋਂ ਕਪੂਰਥਲਾ ਵਿਚ 11 ਨਵੰਬਰ ਨੂੰ ਤੇ ਫਗਵਾੜਾ ਵਿਚ 14 ਨਵੰਬਰ ਨੂੰ ਵਿਕਾਸ ਪਦ ਯਾਤਰਾ ਕੱਢੀ ਜਾਵੇਗੀ | ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਨੇ ਕਹੀ | ਉਨ੍ਹਾਂ ਕਿਹਾ ਕਿ ਕਪੂਰਥਲਾ ਵਿਚ ਕੱਢੀ ਜਾਣ ਵਾਲੀ ਇਹ ਯਾਤਰਾ ਸ਼ਾਲਾਮਾਰ ਬਾਗ ਤੋਂ ਆਰੰਭ ਹੋਵੇਗੀ ਤੇ ਵੱਖ-ਵੱਖ ਖੇਤਰਾਂ ਤੋਂ ਹੁੰਦੀ ਹੋਈ ਇਹ ਯਾਤਰਾ ਗੁਰੂ ਨਾਨਕ ਸਟੇਡੀਅਮ ਵਿਖੇ ਸਮਾਪਤ ਹੋਵੇਗੀ | ਇਸੇ ਤਰ੍ਹਾਂ ਫਗਵਾੜਾ ਵਿਚ ਕੱਢੀ ਜਾਣ ਵਾਲੀ ਇਹ ਯਾਤਰਾ ਬਾਈਪਾਸ ਤੋਂ ਸ਼ੁਰੂ ਹੋ ਕੇ ਵੱਖ-ਵੱਖ ਖੇਤਰਾਂ ਵਿਚੋਂ ਹੁੰਦੀ ਹੋਈ ਮੁੜ ਬਾਈਪਾਸ ਵਿਖੇ ਸਮਾਪਤ ਹੋਵੇਗੀ | ਉਨ੍ਹਾਂ ਕਿਹਾ ਕਿ ਪਦ ਯਾਤਰਾ ਤੋਂ ਪਹਿਲਾਂ ਸਥਾਨਕ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਤੇ ਕਾਲਜਾਂ ਵਿਚ ਲੇਖ, ਬਹਿਸ ਮੁਕਾਬਲੇ, ਸਰਦਾਰ ਪਟੇਲ ਦੇ ਜੀਵਨ ਸਬੰਧੀ ਸੈਮੀਨਾਰ, ਨੁੱਕੜ ਨਾਟਕ ਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤੇ ਇਸਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੀ ਸਹੁੰ ਵੀ ਚੁਕਾਈ ਜਾਵੇਗੀ | ਗਗਨਦੀਪ ਕੌਰ ਨੇ ਦੱਸਿਆ ਕਿ ਇਸੇ ਸਬੰਧ ਵਿਚ ਵੱਖ-ਵੱਖ ਖੇਤਰਾਂ ਵਿਚ ਯੋਗਾ ਤੇ ਸਿਹਤ ਕੈਂਪ ਲਗਾਏ ਜਾਣਗੇ ਤੇ ਵੱਖ-ਵੱਖ ਖੇਤਰਾਂ ਦੀ ਸਫ਼ਾਈ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪਦ ਯਾਤਰਾ ਰਾਸ਼ਟਰੀ ਮਾਣ ਨੂੰ ਉਤਸ਼ਾਹਿਤ ਕਰਨ, ਨਾਗਰਿਕਾਂ ਵਿਸ਼ੇਸ਼ ਕਰਕੇ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਰਾਹੀਂ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਜ਼ਿਲ੍ਹਾ ਯੂਥ ਅਫ਼ਸਰ ਨੂੰ ਪਦ ਯਾਤਰਾ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਲੱਕੀ ਸਰਪੰਚ, ਡਾ. ਐਨ.ਐਸ. ਨੀਤੂ ਪ੍ਰੋਗਰਾਮ ਅਫ਼ਸਰ ਜੀ.ਐਨ.ਏ. ਯੂਨੀਵਰਸਿਟੀ ਫਗਵਾੜਾ, ਡਾ. ਜਗਦੀਸ਼ ਕੌਰ ਕੋਛੜ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਐਲ.ਪੀ.ਯੂ. ਫਗਵਾੜਾ, ਵਿਨਾਇਕ ਮਿਸ਼ਰਾ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਐਲ.ਪੀ.ਯੂ. ਫਗਵਾੜਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਬੂਲਪੁਰ ਵਿਖੇ ਲੰਗਰ ਅੱਜ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਗਰ ਕੀਰਤਨ ਦੇ ਰੂਟ ਦਾ ਜਾਇਜ਼ਾ
Ad Position 24