12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਗਰ ਕੀਰਤਨ ਸੰਬੰਧੀ ਅੱਜ ਸੁਲਤਾਨਪੁਰ ਲੋਧੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ-ਡੀ.ਸੀ.

Ad Position 21
No active advertisement
ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ 'ਚ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ | ਉਨ੍ਹਾਂ ਆਪਣੇ ਹੁਕਮ 'ਚ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ, ਸਕੂਲਾਂ ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਰਹੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਸ ਮਿਤੀ ਨੂੰ ਨਿਰਧਾਰਿਤ ਹਨ, ਉੱਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਏਜੰਸੀਆਂ ਨੇ 6 ਲੱਖ 22262 ਮੀਟਿ੍ਕ ਟਨ ਝੋਨਾ ਖ਼ਰੀਦਿਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਤੋਂ ਸਜਾਇਆ ਨਗਰ ਕੀਰਤਨ
Ad Position 24