ਬੇਗੋਵਾਲ, 3 ਨਵੰਬਰ (ਸੁਖਜਿੰਦਰ ਸਿੰਘ)-ਨਿਊ ਏਰਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਸਹੋਦਿਆ ਵਲੋਂ ਆਯੋਜਿਤ ਅੰਤਰ-ਸਕੂਲ ਬਾਸਕਟਬਾਲ ਟੂਰਨਾਮੈਂਟ ਵਿਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਬਾਸਕਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਨੇ ਜਿੱਥੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਸਭ ਪਿੱਛੇ ਸਕੂਲ ਦੇ ਸਟਾਫ਼ ਦਾ ਵੱਡਾ ਯੋਗਦਾਨ ਹੈ ਜੋ ਬੱਚਿਆਂ ਨੂੰ ਚੰਗੀ ਤਰ੍ਹਾਂ ਸਿੱਖਿਅਤ ਕਰਕੇ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਤਿਆਰ ਕਰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਣਹਾਰ ਸਟਾਫ਼ ਕਰਕੇ ਉਨ੍ਹਾਂ ਦੇ ਬੱਚੇ ਹਰ ਖੇਤਰ ਵਿਚ ਮਾਰਕਾ ਮਾਰਦੇ ਰਹਿੰਦੇ ਹਨ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਵੀ ਕਿਹਾ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਸਰਦਾਰ ਜਸਬੀਰ ਸਿੰਘ ਅਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਨੇ ਟਰਾਫੀਆਂ, ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ | ਉਨ੍ਹਾਂ ਨੇ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਬਹੁਤ ਉਤਸ਼ਾਹ ਨਾਲ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ |