10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਨੂੰ ਰੋਕਣ ਲਈ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-11-2025
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਵਿਜੀਲੈਂਸ ਬਿਊਰੋ ਪੰਜਾਬ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਦੇ ਅਕਾਲ ਅਕੈਡਮੀ ਇੰਟਰਨੈਸ਼ਨਲ ਸਕੂਲ ਵਿਖੇ ਵਿਜੀਲੈਂਸ ਬਿਊਰੋ ਕਪੂਰਥਲਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾ ਕੇ ਅਧਿਆਪਕਾਂ, ਸਕੂਲ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ | ਮਾਨਯੋਗ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਚੰਡੀਗੜ੍ਹ ਦੇ ਹੁਕਮ ਅਨੁਸਾਰ ਤੇ ਮਾਨਯੋਗ ਹਰਪ੍ਰੀਤ ਸਿੰਘ, ਪੀ.ਪੀ.ਐੱਸ, ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਇਹ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਧੀਰੇਂਦਰ ਵਰਮਾ ਡੀ.ਐੱਸ.ਪੀ. ਸੁਲਤਾਨਪੁਰ ਲੋਧੀ, ਜੋਗਿੰਦਰ ਪਾਲ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ, ਸੁਖਦੇਵ ਸਿੰਘ ਐਮ.ਡੀ ਅਕਾਲ ਗਰੁੱਪ, ਪਰਮਿੰਦਰ ਸਿੰਘ ਤਹਿਸੀਲਦਾਰ, ਮਨੋਜ ਕੁਮਾਰ ਏ.ਡੀ.ਏ ਕਪੂਰਥਲਾ, ਐੱਸ.ਐਚ.ਓ ਸੁਲਤਾਨਪੁਰ ਲੋਧੀ ਸੋਨਮਦੀਪ ਕੌਰ, ਵਿਜੀਲੈਂਸ ਬਿਊਰੋ, ਕਪੂਰਥਲਾ ਦੇ ਸਮੂਹ ਕਰਮਚਾਰੀ, ਸਕੂਲ ਦੇ ਅਧਿਆਪਕ, ਵਿਦਿਆਰਥੀ ਤੇ ਆਮ ਪਬਲਿਕ ਦੇ ਮੋਹਤਬਰ ਵਿਅਕਤੀ ਸ਼ਾਮਲ ਸਨ | ਇਸ ਤੋਂ ਇਲਾਵਾ ਸਮਾਗਮ ਵਿਚ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਹਾਜ਼ਰ ਆਏ ਮੋਹਤਬਰ ਵਿਅਕਤੀਆਂ ਨੂੰ ਭਿ੍ਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕੀਤਾ | ਹਾਜ਼ਰੀਨ ਨੂੰ ਟੋਲ ਫ਼ਰੀ ਨੰਬਰ 180018001000, ਐੱਸ.ਐੱਸ.ਪੀ ਵਿਜੀਲੈਂਸ ਬਿਉਰੋ ਰੇਂਜ ਜਲੰਧਰ ਦੇ ਟੈਲੀਫ਼ੋਨ ਨੰ:0181—2226349, ਐਂਟੀ ਕੁਰੱਪਸ਼ਨ ਐਕਸਨ ਲਾਈਨ ਨੰਬਰ 95012-00200 ਤੇ ਡੀ.ਐੱਸ.ਪੀ ਵਿਜੀਲੈਂਸ ਬਿਉਰੋ, ਯੂਨਿਟ ਕਪੂਰਥਲਾ ਦੇ ਟੈਲੀਫ਼ੋਨ/ਮੋਬਾਈਲ ਨੰ:98765-01927, ਬਾਰੇ ਜਾਣਕਾਰੀ ਦਿੱਤੀ ਤੇ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਨ ਲਈ ਕਿਹਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਬਾਵਿਆਂ ਤੋਂ 9 ਨੂੰ ਕੱਢੀ ਜਾਵੇਗੀ 20ਵੀਂ ਗੁਰੂ ਲਾਧੋ ਰੇ ਯਾਤਰਾ
Ad Position 24