ਨਡਾਲਾ, 3 ਨਵੰਬਰ (ਰਘਬਿੰਦਰ ਸਿੰਘ)-ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਵਲੋਂ 27 ਅਕਤੂਬਰ ਤੋਂ 2 ਨਵੰਬਰ ਤੱਕ ਵਿਜੀਲੈਂਸ ਜਾਗਰੂਕ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ਅੱਜ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਵਿਖੇ ਭਿ੍ਸ਼ਟਾਚਾਰ ਨੂੰ ਰੋਕਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਜੋਗਿੰਦਰ ਪਾਲ ਡੀ.ਐਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ, ਕੁਲਵਿੰਦਰ ਸਿੰਘ ਬੀ.ਡੀ.ਪੀ.ਓ ਨਡਾਲਾ, ਮਨੋਜ ਕੁਮਾਰ ਏ.ਡੀ.ਏ ਕਪੂਰਥਲਾ, ਜਗਬੀਰ ਸਿੰਘ ਪਿ੍ੰਸੀਪਲ, ਵਿਜੀਲੈਂਸ ਬਿਊਰੋ ਕਪੂਰਥਲਾ ਦੇ ਸਮੂਹ ਕਰਮਚਾਰੀ, ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚਾਇਤ ਮੈਂਬਰ ਤੇ ਹੋਰ ਪਿੰਡਾਂ ਦੇ ਮੋਹਤਬਰ ਵਿਅਕਤੀ ਸ਼ਾਮਲ ਹੋਏ ਸਨ | ਸਮਾਗਮ ਵਿਚ ਆਏ ਮੋਹਤਬਰ ਵਿਅਕਤੀਆਂ ਨੂੰ ਭਿ੍ਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ | ਹਾਜ਼ਰੀਨ ਨੂੰ ਟੋਲ ਫ਼ਰੀ ਨੰਬਰ 180018001000, ਐਸ.ਐਸ.ਪੀ ਵਿਜੀਲੈਂਸ ਬਿਉਰੋ ਰੇਂਜ ਜਲੰਧਰ ਦੇ ਟੈਲੀਫ਼ੋਨ ਨੰਬਰ 0181-2226349, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਡੀ.ਐਸ.ਪੀ ਵਿਜੀਲੈਂਸ ਬਿਉਰੋ, ਯੂਨਿਟ ਕਪੂਰਥਲਾ ਦੇ ਟੈਲੀਫ਼ੋਨ ਨੰਬਰ 98765-01927, ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਨ ਲਈ ਕਿਹਾ ਗਿਆ | ਇਸ ਮੌਕੇ ਐਕਸ ਸਰਵਿਸ ਮੈਨ ਵਿੰਗ ਤੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਡਾਲਾ, ਕਾਲਜ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਸੰਦੀਪ ਕੁਮਾਰ ਲੈਬ ਵਾਲੇ ਸੈਨੇਟਰੀ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਮੋਹਤਬਰ ਹਾਜ਼ਰ ਸਨ |