18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਪੁਰਾਤਨ ਮਰਿਆਦਾ ਅਨੁਸਾਰ ਮੋਢਿਆਂ 'ਤੇ ਪਾਲਕੀ ਸਾਹਿਬ ਚੁੱਕ ਕੇ ਅਰਦਾਸ ਉਪਰੰਤ ਨਗਰ ਕੀਰਤਨ ਆਰੰਭ ਹੋਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਸਪੈਕਟਰ ਪਰਮਿੰਦਰ ਸਿੰਘ ਦੇ ਉਦਮ ਸਦਕਾ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਵੱਖ-ਵੱਖ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਨਗਰ ਕੀਰਤਨ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੱਸ ਗਾਇਣ ਕਰ ਰਹੀਆਂ ਸਨ | ਇਸ ਮੌਕੇ ਡੀ.ਐਸ.ਪੀ. ਗੁਲਜਾਰ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24