18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025

ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੇ ਸਬੰਧ ਵਿਚ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤੇ | ਇਸ ਮੌਕੇ ਸਕੂਲ ਦੇ ਹੈੱਡ ਬੁਆਏ ਵਿਸ਼ਾਲਦੀਪ ਸਿੰਘ ਤੇ ਹੈੱਡ ਗਰਲ ਗੋਰਿਸ਼ਾ ਚੋਪੜਾ ਨੂੰ ਗ੍ਰੰਥੀ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਡਾ. ਬਲਜੀਤ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੁਰੂ ਜੀ ਵਲੋਂ ਦਿਖਾਏ ਗਏ ਮਾਰਗ 'ਤੇ ਚੱਲ ਕੇ ਸੱਚਾ ਸੁੱਚਾ ਜੀਵਨ ਬਤੀਤ ਕਰਨ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ | ਇਸ ਲਈ ਸਾਨੂੰ ਸਾਰਿਆਂ ਨੂੰ ਗੁਰੂ ਜੀ ਵਲੋਂ ਦੱਸੇ ਗਏ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਲੋੜ ਹੈ ਤਦ ਹੀ ਅਸੀਂ ਚੰਗੇ ਇਨਸਾਨ ਬਣ ਸਕਦੇ ਹਾਂ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਗਿਆ ਲੰਗਰ ਅਤੁੱਟ ਵਰਤਾਇਆ ਗਿਆ | ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਚਰਨ ਸਿੰਘ, ਅਮਨਪ੍ਰੀਤ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਹਰਨੀਤ ਕੌਰ, ਸੰਜਨਾ, ਸ਼ਿਵਾਨੀ, ਭੁਪਿੰਦਰ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਸੰਦੀਪ ਕੌਰ, ਮਨਦੀਪ ਕੌਰ, ਪਰਵਿੰਦਰ ਕੌਰ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਸੋਨੀ ਲਾਲ, ਸੁਖਜਿੰਦਰ, ਸੁਰਜੀਤ ਤੇ ਕੁਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ |
ਲਿਟਲ ਏਾਜਲਸ ਕੋ-ਐੱਡ ਸਕੂਲ ਕਪੂਰਥਲਾ 'ਚ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਲਿਟਲ ਏਾਜਲਸ ਕੋ ਐੱਡ ਸਕੂਲ ਕਪੂਰਥਲਾ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਤੇ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਬਾਅਦ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤੇ | ਸਕੂਲ ਦੀ ਪੰਜਾਬੀ ਅਧਿਆਪਕਾ ਕੁਲਵਿੰਦਰ ਕੌਰ ਨੇ ਸਰਬੱਤ ਦੇ ਭਲੇ ਤੇ ਬੱਚਿਆਂ ਨੂੰ ਵਿੱਦਿਆ ਦੀ ਦਾਤ, ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤੇ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ | ਛੋਟੇ ਬੱਚਿਆਂ ਨੇ ਕਵਿਤਾਵਾਂ ਤੇ ਭਾਸ਼ਣ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਤੇ ਪਿ੍ੰਸੀਪਲ ਪਰਮਿੰਦਰ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ 'ਤੇ ਅਰਦਾਸ ਕੀਤੀ ਗਈ ਤੇ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ 'ਚ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ, ਹਿੰਮਤ ਸਿੰਘ ਤੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤੇ | 6ਵੀਂ ਜਮਾਤ ਦੇ ਬੱਚਿਆਂ ਨੇ ਕਵੀਸ਼ਰੀ ਤੇ 7ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਣ ਕੀਤੀ | ਸਕੂਲ ਦੇ ਅਧਿਆਪਕ ਅਮਿਤ ਅਨੇਜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ, ਉਨ੍ਹਾਂ ਦੀ ਸਿੱਖਿਆ ਤੇ ਸਿਧਾਂਤਾਂ ਬਾਰੇ ਪ੍ਰੇਰਣਾਤਮਿਕ ਵਿਚਾਰ ਪੇਸ਼ ਕੀਤੇ | ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਗੁਰੂ ਜੀ ਦੇ ਜੀਵਨ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵਲੋਂ ਦੱਸੇ ਗਏ ਰਸਤੇ 'ਤੇ ਤੁਰ ਕੇ ਸੱਚ ਬੋਲਣ, ਮਿਹਨਤ ਕਰਨ ਤੇ ਦੂਜਿਆਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਕਰਨ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਵੀ ਆਪਣੇ ਜੀਵਨ ਵਿਚ ਅਪਣਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ |
ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਉਚਾਰੇ ਸ਼ਬਦ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਦੌਰਾਨ ਹੀ ਸਕੂਲ ਦੇ ਰਮਨ ਹਾਊਸ, ਅਸ਼ੋਕਾ ਹਾਊਸ, ਟੈਗੋਰ ਹਾਊਸ ਤੇ ਸੁਭਾਸ਼ ਹਾਊਸ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਨਾਟਕ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਾਖ਼ੂਬੀ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਅੰਤਰ ਹਾਊਸ ਇਸ ਮੁਕਾਬਲੇ ਵਿਚ ਸੁਭਾਸ਼ ਹਾਊਸ ਜੇਤੂ ਰਿਹਾ | ਸਕੂਲ ਦੇ ਮੁਖੀ ਤੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੂਲ ਦੀ ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਜਿੱਥੇ ਧਾਰਮਿਕ ਤੇ ਅਧਿਆਤਮਿਕ ਗੁਰੂ ਸਨ, ਉੱਥੇ ਬਹੁਤ ਵੱਡੇ ਸਮਾਜ ਸੁਧਾਰਕ ਵੀ ਸਨ | ਇਸ ਲਈ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ 'ਤੇ ਚੱਲ ਕੇ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 6 ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਤੋਂ ਨਗਰ ਕੀਰਤਨ ਸਜਾਇਆ
Ad Position 24