19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਸਰਕਾਰ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ- ਐਸ.ਕੇ.ਐਮ.

Ad Position 21
No active advertisement
ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਨੇ ਦੇਸ਼ ਦੀ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਅਧੀਨ ਕਰਨ ਸਬੰਧੀ ਜਾਰੀ ਕੀਤਾ ਗਿਆ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਦੀ ਤਜਵੀਜ਼ ਨੂੰ ਰੱਦ ਕਰਨ ਕਰਵਾਉਣ ਲਈ ਸਰਕਾਰ ਕੇਂਦਰ ਸਰਕਾਰ 'ਤੇ ਦਬਾਅ ਪਾਵੇ | ਹਲਦੀ ਰੋਗ, ਬੌਣਾ ਰੋਗ ਤੇ ਝੋਨੇ ਦੇ ਘਟੇ ਝਾੜ ਦੀ ਪੂਰਤੀ ਲਈ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਤੇ ਜਿਹੜੇ ਕਿਸਾਨਾਂ ਦਾ ਖੇਤਾਂ ਵਿਚੋਂ ਕਣਕ ਦਾ ਇਕ ਵੀ ਦਾਣਾ ਨਹੀਂ ਮਿਲਿਆ, ਉਨ੍ਹਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੇ ਝੋਨੇ ਦੀ ਪਰਾਲੀ ਦੇ ਖੇਤਾਂ ਵਿਚ ਨਿਪਟਾਰੇ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਸਹਾਇਤਾ ਦੇਣ ਤੇ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਤੇ ਖਾਦ ਨਾਲ ਬੇਲੋੜੀਆਂ ਵਸਤੂਆਂ ਕਿਸਾਨਾਂ ਨੂੰ ਜਬਰੀ ਦੇਣੀਆਂ ਬੰਦ ਕੀਤੀਆਂ ਜਾਣ | ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਮੰਗ ਪੱਤਰ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਨੂੰ ਲੋੜੀਂਦੀ ਕਾਰਵਾਈ ਲਈ ਭੇਜਣਗੇ | ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਆਗੂਆਂ ਨੇ ਝੋਨੇ ਵਿਚ ਨਮੀ ਦੀ ਮਾਤਰਾ 17 ਦੀ ਥਾਂ 22 ਪ੍ਰਤੀਸ਼ਤ ਕਰਨ, ਗੰਨੇ ਦੀ 109 ਕਰੋੜ ਰੁਪਏ ਦੀ ਅਦਾਇਗੀ ਬਿਨ੍ਹਾਂ ਦੇਰੀ ਕਰਵਾਉਣ ਤੇ ਰੇਲ ਰੋਕੂ ਅੰਦੋਲਨ ਦੌਰਾਨ ਕਿਸਾਨਾਂ 'ਤੇ ਬਣਾਏ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ | ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਆਗੂਆਂ ਨੇ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਅਧੀਨ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਕਾਰਵਾਈ ਭਾਰਤ ਦੇ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਮਾਲਕੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਬੀਤੀ 8 ਅਕਤੂਬਰ ਨੂੰ ਵੀ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ ਸਨ, ਪ੍ਰੰਤੂ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਉਨ੍ਹਾਂ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀਆਂ 8 ਭਖਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ | ਮੰਗ ਪੱਤਰ ਦੇਣ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਰਜਿੰਦਰ ਸਿੰਘ ਰਾਣਾ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨ੍ਹੇਮੱਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਕੁਲਹਿੰਦ ਕਿਸਾਨ ਸਭਾ ਦੇ ਜ਼ਿਲ੍ਹੇ ਦੇ ਸਰਪ੍ਰਸਤ ਚਰਨ ਸਿੰਘ ਹੈਬਤਪੁਰ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਗੁਰਦਿਆਲ ਸਿੰਘ ਬੂਹ, ਕਸ਼ਮੀਰ ਸਿੰਘ ਭੰਡਾਲ, ਦਿਆਲ ਸਿੰਘ ਦੀਪੇਵਾਲ, ਕਿਸਾਨ ਆਗੂ ਸਰਵਣ ਸਿੰਘ ਚੰਦੀ, ਕਿਸਾਨ ਆਗੂ ਪਲਵਿੰਦਰ ਸਿੰਘ ਕਾਲਾ ਸੰਘਿਆਂ, ਅਵਤਾਰ ਸਿੰਘ ਮੀਰੇ, ਸੁਖਵਿੰਦਰ ਸਿੰਘ ਚੱਕ ਕੋਟਲਾ, ਮਾਸਟਰ ਕਰਮ ਸਿੰਘ, ਪਵਿੱਤਰ ਸਿੰਘ ਕਾਲਾ ਸੰਘਿਆਂ, ਅਜੀਤ ਸਿੰਘ ਔਜਲਾ, ਮੰਗਲ ਸਿੰਘ ਮਹਿਰਵਾਲਾ, ਪਰਮਜੀਤ ਸਿੰਘ ਬਾਜਾ, ਬਲਬੀਰ ਸਿੰਘ ਫਜ਼ਲਾਬਾਦ, ਬਲਦੇਵ ਸਿੰਘ ਨੱਥੂਪੁਰ, ਬਲਵਿੰਦਰ ਸਿੰਘ ਨਵਾਂ ਠੱਟਾ, ਡਾ. ਸੁਖਦੇਵ ਸਿੰਘ ਮੁਰਾਦਪੁਰ, ਮੁਖਤਾਰ ਸਿੰਘ ਸਰਪੰਚ ਅੰਮਿ੍ਤਪੁਰ, ਸ਼ੀਤਲ ਸਿੰਘ ਸੰਗੋਜਲਾ, ਗੁਰਦੇਵ ਸਿੰਘ ਨਿਜ਼ਾਮਪੁਰ, ਕੁਲਵਿੰਦਰ ਸਿੰਘ ਕਾਲਾ ਸੰਘਿਆਂ, ਬਲਬੀਰ ਸਿੰਘ ਧੰਮ, ਹਰਦੇਵ ਸਿੰਘ, ਪਰਮਜੀਤ ਸਿੰਘ ਭੰਡਾਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ ਅੱਜ ਅਗਲੀ ਖ਼ਬਰ ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਲੋੜੀਂਦੇ 4 ਦੋਸ਼ੀ ਗਿ੍ਫ਼ਤਾਰ
Ad Position 24