03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-11-2025
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮਿਆਣੀ ਬੋਲਾ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਰਾਹਗੀਰਾਂ ਨੇ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਇਕ ਬਜ਼ੁਰਗ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਕੁੱਝ ਰਾਹਗੀਰ ਲੈ ਕੇ ਆਏ ਸਨ, ਜਿਸਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ | ਬਾਅਦ ਵਿਚ ਹੋਸ਼ ਵਿਚ ਆਉਣ 'ਤੇ ਉਸਨੇ ਫ਼ਿਲਹਾਲ ਆਪਣੀ ਪਹਿਚਾਣ ਅਮਰ ਸਿੰਘ ਪੁੱਤਰ ਕਰਤਾਰ ਸਿੰਘ ਦੱਸੀ ਹੈ ਇਸ ਸਬੰਧੀ ਸਬੰਧਿਤ ਥਾਣਾ ਢਿਲਵਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਕੰਮ ਕਾਰਨ 2 ਮਹੀਨੇ ਲਈ ਬੰਦ ਰਹੇਗੀ ਕਰਤਾਰਪੁਰ-ਭੁਲੱਥ ਮੇਨ ਸੜਕ ਅਗਲੀ ਖ਼ਬਰ ਜੀ.ਐਨ.ਏ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਅੱਜ
Ad Position 24
No active advertisement