03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪਿੰਡ ਟਿੱਬਾ ਵਿਖੇ ਸ਼ਹੀਦਾਂ ਨੂੰ ਸਮਰਪਿਤ 13ਵਾਂ ਨਾਟਕ ਮੇਲਾ 25 ਨੂੰ

Ad Position 21
No active advertisement
ਅਜੀਤ ਡੈਸਕ 22-11-2025
ਤਲਵੰਡੀ ਚੌਧਰੀਆਂ, 21 ਨਵੰਬਰ (ਪਰਸਨ ਲਾਲ ਭੋਲਾ)-ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕ ਹਿਤਾਂ ਲਈ ਸੰਘਰਸ਼ ਕਰਨ ਵਾਲੇ ਲੋਕ ਹਮੇਸ਼ਾ ਲੁਟੇਰੀਆਂ ਜਮਾਤਾਂ ਵਿਰੁੱਧ ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਨਾਂ ਨੂੰ ਸਮਰਪਿਤ ਅਕਸਰ ਨਾਟਕ ਮੇਲੇ ਕਰਾਉਂਦੇ ਹਨ ਤਾਂ ਜੋ ਸ਼ਹੀਦਾਂ ਦੀ ਸ਼ਹੀਦੀ ਜੋ ਉਨ੍ਹਾਂ ਨੇ ਆਪਣੇ ਦੇਸ਼ ਤੇ ਕੌਮ ਦੀ ਮੁਕਤੀ ਲਈ ਦਿੱਤੀ ਸੀ, ਲੋਕ ਉਨ੍ਹਾਂ ਦੇ ਸੰਘਰਸ਼ਾਂ ਨੂੰ ਅੱਗੇ ਜਾਰੀ ਰੱਖ ਸਕਣ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਊਧਮ ਸਿੰਘ ਲਾਇਬਰੇਰੀ ਟਿੱਬਾ ਤੇ ਤਰਕਸ਼ੀਲ ਸੁਸਾਇਟੀ ਟਿੱਬਾ ਦੇ ਸਮੂਹ ਮੈਂਬਰਾਂ ਨੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ 13ਵਾਂ ਨਾਟਕ ਮੇਲਾ ਜੋ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਸਬੰਧੀ ਜਾਣਕਾਰੀ ਦਿੰਦਿਆਂ ਕਹੇ | ਮੈਂਬਰਾਂ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਦੇ ਨਾਲ ਇਹ 13ਵਾਂ ਮੇਲਾ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ 11 ਵਜੇ ਛੋਟੇ ਬੱਚਿਆਂ ਦੇ ਇਨਕਲਾਬੀ ਗੀਤਾਂ ਤੇ ਕਵਿਤਾਵਾਂ ਨਾਲ ਹੋਵੇਗੀ | ਹਰ ਸਾਲ ਦੀ ਤਰ੍ਹਾਂ ਜਾਦੂਗਰ ਦੇ ਸ਼ੋਅ ਤੋਂ ਇਲਾਵਾ ਸਮਾਗਮ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਬੁਲਾਰੇ ਤੇ ਡੀ.ਟੀ.ਐਫ. ਦੇ ਸੂਬਾ ਆਗੂ ਬਲਵੀਰ ਸਿੰਘ ਲੌਂਗੋਵਾਲ ਸੰਬੋਧਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਐਸ.ਕੇ.ਐਮ. ਵਲੋਂ ਚੰਡੀਗੜ੍ਹ 'ਚ ਕੀਤੀ ਜਾਣ ਵਾਲੀ ਰੈਲੀ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ-ਰਾਣਾ ਸੈਦੋਵਾਲ
Ad Position 24
No active advertisement