ਫਗਵਾੜਾ, 21 ਨਵੰਬਰ (ਹਰਜੋਤ ਸਿੰਘ ਚਾਨਾ)- ਇੱਕ ਵਿਅਕਤੀ ਨੂੰ ਰੋਕ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਅੱਧੀ ਦਰਜਨ ਵਿਅਕਤੀਆਂ ਖਿਲਾਫ਼ ਧਾਰਾ 110, 115(2), 126, 190, 191(3) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੇਵਾ ਸਿੰਘ ਪੁੱਤਰ ਧਰਮ ਸਿੰਘ ਵਾਸੀ ਹਰਬੰਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਕਚਿਹਰੀ ਤੋਂ ਤਾਰੀਕ ਭੁਗਤ ਕੇ ਵਾਪਸ ਪਿੰਡ ਹਰਬੰਸਪੁਰ ਨੂੰ ਜਾ ਰਿਹਾ ਸੀ ਤੇ ਜਦੋਂ ਪਿੰਡ ਹਰਬੰਸਪੁਰ ਤੋਂ ਥੋੜ੍ਹਾ ਪਿੱਛੇ ਪੁੱਜਾ ਤਾਂ ਇੱਕ ਕਾਰ ਨੇ ਇਸਨੂੰ ਪਿਛੋਂ ਦੀ ਟੱਕਰ ਮਾਰੀ ਤੇ ਮੋਟਰਸਾਈਕਲ ਸਮੇਤ ਜ਼ਮੀਨ ਤੇ ਡਿੱਗ ਪਿਆ ਤੇ ਕਾਰ 'ਚੋਂ 6-7 ਵਿਅਕਤੀ ਉੱਤਰੇ ਜਿਨ੍ਹਾਂ ਨੇ ਉਸਦੀ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਮੇਵਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੇਵਾ ਸਿੰਘ, ਲਖਬੀਰ ਸਿੰਘ ਪੁੱਤਰ ਗੁਰਮੀਤ ਸਿੰਘ, ਲੱਖਾ ਪੁੱਤਰ ਭਰਪੂਰ ਸਿੰਘ ਵਾਸੀਆਨ ਹਰਬੰਸਪੁਰ ਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ |