ਕਪੂਰਥਲਾ, 21 ਨਵੰਬਰ (ਵਿ.ਪ੍ਰ.)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਯੂਥ ਅਕਾਲੀ ਦਲ ਕਪੂਰਥਲਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਵਿਚ ਮੁੱਖ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਇਸ ਨੂੰ ਮੁੱਖ ਰੱਖਦਿਆਂ ਯੂਥ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਨਵੀਰ ਸਿੰਘ ਰੰਧਾਵਾ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਜਿੰਝਰ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਨਾਕਸ ਕਾਰਗੁਜ਼ਾਰੀ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ ਤੇ ਰਾਜ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੋਕਾਂ ਨੇ ਪੰਜਾਬ ਵਿਚ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕੀਤੇ ਜਾਣ ਕਾਰਨ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਰੋਸ ਪਾਇਆ ਜਾ